ਸੰਗਰੂਰ ’ਚ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਪ੍ਰਦਰਸ਼ਨ; ਬੇਰੁਜ਼ਗਾਰ ਸਾਂਝੇ ਮੋਰਚੇ ਨੇ ਕੀਤੀ ਨਅਰੇਬਾਜ਼ੀ

0
14

 

ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਅੱਜ ਮੁੱਖ ਮੰਤਰੀ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸੇ ਦੌਰਾਨ ਮੋਰਚੇ ਦੇ ਮੈਂਬਰਾਂ ਅਤੇ ਪੁਲਿਸ ਵਿਚਾਲੇ ਧੱਕਾਮੁੱਕੀ ਵੀ ਹੋਈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਲਗਾਤਾਰ ਧੱਕਾ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਐ ਜਦਕਿ ਮੋਰਚੇ ਵਿਚ ਬਹੁਤ ਸਾਰੇ ਅਜਿਹੇ ਨੌਜਵਾਨ ਨੇ ਜੋ ਰੁਜ਼ਗਾਰ ਦੀ ਉਡੀਕ ਵਿਚ ਓਵਰਏਜ਼ ਹੋ ਗਏ ਨੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 50 ਤੋਂ 60 ਹਜ਼ਾਰ ਲੋਕਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਖੋਖਲੇ ਹਨ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੇਰੁਜ਼ਗਾਰ ਸਾਂਝਾ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਸਰਕਾਰ ਵੱਲੋਂ ਸਾਡੇ ਨਾਲ ਧੱਕਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ ਵਿਚ ਆਉਣ ਵੇਲੇ ਓਵਰਏਜ਼ ਹੋ ਗਏ ਨੌਜਵਾਨਾਂ ਨੂੰ ਵੀ ਵਿਚਾਰਨ ਦਾ ਭਰੋਸਾ ਦਿੱਤਾ ਸੀ ਪਰ ਹੋਇਆ ਇਸ ਤੋਂ ਉਲਟ ਐ ਅਤੇ ਹੁਣ ਤੱਕ ਸਰਕਾਰ ਵੱਲੋਂ ਸਾਨੂੰ ਕੋਈ ਨੌਕਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਉਹ ਲੰਮੇ ਸਮੇਂ ਤੋਂ ਸਰਕਾਰ ਅੱਗੇ ਫਰਿਆਦ ਕਰਦੇ ਆ ਰਹੇ ਨੇ ਪਰ ਸਰਕਾਰ ਲਾਰਿਆਂ ਨਾਲ ਡੰਗ ਟਪਾ ਰਹੀ ਐ ਅਤੇ ਜਦੋਂ ਉਹ ਸਰਕਾਰ ਤਕ ਆਪਣੀ ਗੱਲ ਪਹੁੰਚਾਉਣ ਲਈ ਧਰਨੇ ਪ੍ਰਧਰਸ਼ਨ ਕਰਦੇ ਹਨ ਤਾਂ ਪੁਲਿਸ ਰਾਹੀਂ ਧੱਕਾ ਕੀਤਾ ਜਾਂਦਾ ਐ। ਉਨ੍ਹਾਂ ਸਰਕਾਰ ਤੋਂ ਕੀਤੇ ਵਾਅਦੇ ਮੁਤਾਬਕ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਅਪੀਲ ਕੀਤੀ ਐ।

LEAVE A REPLY

Please enter your comment!
Please enter your name here