ਸਾਂਸਦ ਧਰਮਵੀਰ ਗਾਂਧੀ ਵੱਲੋਂ ਨਵਜੋਤ ਕੌਰ ਸਿੱਧੂ ਦੀ ਖਿਚਾਈ; ਬੇਢੰਗੀ ਬਿਆਨਬਾਜ਼ੀ ਨੂੰ ਦੱਸਿਆ ਮੰਦਭਾਗਾ; ਕਿਹਾ, ਅਜਿਹੇ ਬਿਆਨ ਦੀ ਉਮੀਦ ਨਹੀਂ ਸੀ

0
18

ਨਵਜੋਤ ਕੌਰ ਸਿੱਧੂ ਦੇ ਬੀਤੇ ਦਿਨ ਦਿੱਤੇ 500 ਕਰੋੜ ਵਾਲੇ ਬਿਆਨ ਦੇ ਮੁੱਦੇ ’ਤੇ ਸਿਆਸਤ ਲਗਾਤਾਰ ਗਰਮਾਈ ਹੋਈ ਐ। ਕਾਂਗਰਸ ਦੇ ਪਟਿਆਲਾ ਤੋਂ ਸਾਂਸਦ ਡਾ. ਧਰਮਵੀਰ ਗਾਂਧੀ ਨੇ ਵੀ ਇਸ ਬਿਆਨ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਐ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਨਵਜੋਤ ਕੌਰ ਸਿੱਧੂ ਦੇ ਬਿਆਨ ਕਾਫੀ ਬਚਕਾਨਾ ਐ। ਉਨ੍ਹਾਂ ਕਿਹਾ ਕਿ ਇਕ ਪਾਸੇ ਉਹ ਆਪਣੇ ਪਤੀ ਲਈ ਮੁੱਖ ਮੰਤਰੀ ਦੀ ਉਮੀਦਵਾਰੀ ਮੰਗ ਰਹੇ ਨੇ ਅਤੇ ਦੂਜੇ ਪਾਸੇ 500 ਕਰੋੜ ਦੇ ਅਟੈਚੀ ਦੀ ਗੱਲ ਕਹਿ ਰਹੇ ਨੇ। ਉਨ੍ਹਾਂ ਕਿਹਾ ਕਿ ਇਕ ਸੁਲਝੇ ਹੋਏ ਸਿਆਸਤਦਾਨ ਤੋਂ ਅਜਿਹੀ ਟਿਪਣੀ ਦੀ ਉਮੀਦ ਨਹੀਂ ਕੀਤੀ ਜਾਂਦੀ।

ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਕਾਫੀ ਸੁਲਝੇ ਹੋਏ ਲੋਕ ਨੇ ਪਰ ਉਨ੍ਹਾਂ ਦੇ ਇਸ ਤਰ੍ਹਾਂ ਦਾ ਬਿਆਨ ਨੇ ਸਾਨੂੰ ਨਿਰਾਸ਼ ਕੀਤਾ ਐ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰ ਅਜਿਹੀ ਕੋਈ ਗੱਲ ਨਹੀਂ ਐ ਅਤੇ ਇਹ ਬਿਆਨ ਸੱਚਾਈ ਤੋਂ ਕੋਹਾਂ ਦੂਰ ਐ। ਉਨ੍ਹਾਂ ਕਿਹਾ ਕਿ ਪਾਰਟੀ ਅੰਦਰ ਲੋਕਤਾਤਰਿਕ ਢੰਗ ਨਾਲ ਮੁੱਖ ਮੰਤਰੀ ਅਹੁਦੇ ਦੀ ਚੋਣ ਹੁੰਦੀ ਐ। ਪਾਰਟੀ ਅੰਦਰ ਹਰ ਕਿਸੇ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੁੰਦੇ ਐ ਅਤੇ ਕਿਸੇ ਨਾਲ ਵੀ ਕੋਈ ਧੱਕਾ ਜਾਂ ਦਬਾਅ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪਾਰਟੀ ਅੰਦਰ ਡਿਕਟੇਰਸ਼ਿਪ ਦੀ ਗੱਲ ਕਰਦੇ ਨੇ, ਉਹ ਭਾਜਪਾ ਅੰਦਰ ਅਜਿਹੀ ਗੱਲ ਕਰ ਕੇ ਵੇਖ ਲੈਣ।

ਭਾਜਪਾ ਆਗੂ ਸੁਨੀਲ ਜਾਖੜ ਦੀਆਂ ਟਿੱਪਣੀਆਂ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਲੰਮਾ ਸਮਾਂ ਕਾਂਗਰਸ ਪਾਰਟੀ ਨਾਲ ਜੁੜਿਆ ਰਿਹਾ ਐ ਅਤੇ ਉਹ ਭਲੀਭਾਂਤ ਜਾਣਦੇ ਨੇ ਕਿ ਕਾਂਗਰਸ ਪਾਰਟੀ ਅੰਦਰ ਅਜਿਹਾ ਕੁੱਝ ਵੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਜੇਕਰ ਸੁਨੀਲ ਜਾਖੜ ਅੱਜ ਅਜਿਹੀਆਂ ਗੱਲਾਂ ਕਰਨ ਲੱਗੇ ਤਾਂ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਐ ਕਿ ਉਹ ਤੇ ਉਨ੍ਹਾਂ ਦਾ ਪਰਿਵਾਰ ਵੀ ਇਸ ਸਭ ਦਾ ਲੰਮਾ ਸਮਾਂ ਹਿੱਸਾ ਰਿਹਾ ਐ। ਉਨ੍ਹਾਂ ਕਿਹਾ ਕਿ ਸਿਆਸੀ ਵਿਰੋਧ ਇਕ ਤਰਫ ਐ ਪਰ ਸੁਲਝੇ ਹੋਏ ਸਿਆਸੀ ਆਗੂਆਂ ਨੂੰ ਇਸ ਤਰ੍ਹਾਂ ਦੀਆਂ ਟਿੱਕਾ-ਟਿੱਪਣੀਆਂ ਤੋਂ ਬਚਣਾ ਚਾਹੀਦਾ ਐ।

LEAVE A REPLY

Please enter your comment!
Please enter your name here