ਪੰਜਾਬ ਸਰਕਾਰ ਦੀ 328 ਸਰੂਪਾਂ ਦੇ ਮਾਮਲੇ ‘ਚ ਕਾਰਵਾਈ; ਸ਼੍ਰੋਮਣੀ ਕਮੇਟੀ ਦੇ ਸਾਬਕਾ ਅਹੁਦੇਦਾਰਾਂ ‘ਤੇ FIR ਦਰਜ; 2020 ਦੀ ਘਟਨਾ, 16 ਵਿਅਕਤੀ ਕੀਤੇ ਨਾਮਜ਼ਦ

0
15

 

ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਐਸਜੀਪੀਸੀ ਦੇ 16 ਅਹੁਦੇਦਾਰਾਂ ਖਿਲਾਫ ਐਫਆਈਆਰ ਦਰਜ ਕੀਤੀ ਗਈ ਐ। ਇਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਸਕੱਤਰ ਡਾ. ਰੂਪ ਸਿੰਘ ਸਣੇ ਉਨ੍ਹਾਂ ਦੇ ਸਾਥੀ ਅਹੁਦੇਦਾਰ ਸ਼ਾਮਲ ਨੇ। ਇਹ ਕਾਰਵਾਈ ਬੇਅਦਬੀ ਦੀ ਧਾਰਾ 295ਏ ਤਹਿਤ ਕੀਤੀ ਗਈ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਵਿਰਾਸਤੀ ਮਾਰਗ ਤੇ ਸਿੱਖ ਸਦਭਾਵਨਾ ਦਲ ਦੇ ਧਰਨੇ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗ ਪੱਤਰ ਪ੍ਰਾਪਤ ਕੀਤਾ, ਜਿਸ ਤੋਂ ਬਾਦ ਡੀਸੀ ਅੰਮ੍ਰਿਤਸਰ ਨੂੰ ਕਾਰਵਾਈ ਹੁਕਮ ਹੋਏ, ਜਿਸ ਤੋ ਬਾਦ ਇਹ ਕਾਰਵਾਈ ਕੀਤੀ ਗਈ ਐ।

ਇਸ ਮਾਮਲੇ ਵਿਚ ਵਿਰਾਸਤੀ ਮਾਰਗ ‘ਤੇ ਦਿੱਤੇ ਜਾ ਧਰਨੇ ਵਿਚ ਸੱਦੀ ਮਹਾ ਪੰਚਾਇਤ ਵਿਚ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ, ਈਮਾਨ ਸਿੰਘ ਮਾਨ, ਬਾਬਾ ਸਰਬਜੋਤ ਸਿੰਘ ਬੇਦੀ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਜਥੇਬੰਦੀਆਂ ਸ਼ਾਮਲ ਹੋਈਆਂ।

ਅਖੀਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੰਗ ਪੱਤਰ ਪ੍ਰਾਪਤ ਕਰਦਿਆ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਸ ਸਬੰਧੀ ਐੱਫਆਈਆਰ ਦਰਜ ਕਰਨ ਦੇ ਜੋ ਨਿਦੇਸ਼ ਦਿੱਤੇ ਸਨ, ਉਸ ‘ਤੇ ਕਾਰਵਾਈ ਕਰਦਿਆ ਪੁਲਿਸ ਥਾਣਾ ਸੀ ਡਵੀਜ਼ਨ ਵਿਖੇ ਧਾਰਾ 295, 295 ਏ, 409, 465 ਤੇ 120 ਬੀ ਤਹਿਤ ਐੱਫਆਈਆਰ ਦਰਜ ਕੀਤੀ ਗਈ ਹੈ।

LEAVE A REPLY

Please enter your comment!
Please enter your name here