ਜਲੰਧਰ ’ਚ ਘਰ ਨੂੰ ਲੱਗੀ ਭਿਆਨਕ ਅੱਗ; ਘਰ ਦਾ ਸਾਰਾ ਕੁੱਝ ਸੜ ਕੇ ਸੁਆਹ; ਫਾਇਰ ਬ੍ਰਿਗੇਡ ਨੇ ਮੁਸ਼ੱਕਤ ਨਾਲ ਪਾਇਆ ਕਾਬੂ

0
15

 

ਜਲੰਧਰ ਦੇ ਕਪੂਰਥਲਾ ਚੌਕ ਨੇੜੇ ਸਵਰਨ ਪਾਰਕ ਇਲਾਕੇ ਵਿਚ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਇਕ ਘਰ ਅੰਦਰ ਅਚਾਨਕ ਅੱਗ ਲੱਗ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਇਸ ਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਦ ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੁਸ਼ੱਕਤ ਬਾਅਦ ਅੱਗ ਤੇ ਕਾਬੂ ਪਾਇਆ।  ਅੱਗ ਨਾਲ ਘਰ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਵਜ੍ਹਾਂ ਘਰ ਅੰਦਰ ਜੱਗ ਰਿਹਾ ਦੀਵਾ ਦੱਸਿਆ ਜਾ ਰਿਹਾ ਐ।

ਘਟਨਾ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਨੰਬਰ 2 ਦੇ ਐਸਐਚਓ ਜਸਵਿੰਦਰ ਸਿੰਘ ਗਿੱਲ ਨੇ ਕਿਹਾ, “ਮੈਨੂੰ ਸਵਰਨ ਪਾਰਕ ਖੇਤਰ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਮੈਂ ਤੁਰੰਤ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚਿਆ। ਉਨ੍ਹਾਂ ਕਿਹਾ ਕਿ ਅੱਗ ਤੇ ਕਾਬੂ ਪਾ ਲਿਆ ਗਿਆ ਹੈ ਅਤੇ ਘਟਨਾ ਬਾਰੇ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਫਾਇਰ ਵਿਭਾਗ ਦੇ ਲੀਡਿੰਗ ਫਾਇਰਮੈਨ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਨੂੰ ਅੱਗ ਲੱਗਣ ਬਾਰੇ ਫੋਨ ਆਇਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚ ਕੇ ਕਾਫੀ ਮਿਹਨਤ ਤੋਂ ਬਾਦ ਅੱਗ ਤੇ ਕਾਬੂ ਪਾਇਆ ਐ।  ਉਨ੍ਹਾਂ ਕਿਹਾ ਕਿ ਪਰਿਵਾਰ ਦੇ ਇੱਕ ਮੈਂਬਰ ਦੇ ਅਨੁਸਾਰ, ਘਰ ਵਿੱਚ ਇੱਕ ਦੀਵਾ ਜਗ ਰਿਹਾ ਸੀ, ਜੋ ਡਿੱਗਣ ਨਾਲ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਰ ਦਾ ਸਾਰਾ ਸਮਾਨ ਸੜ ਗਿਆ।

LEAVE A REPLY

Please enter your comment!
Please enter your name here