ਤਰਨ ਤਾਰਨ ਪੁਲਿਸ ਵੱਲੋਂ ਬਦਮਾਸ਼ ਦਾ ਐਨਕਾਊਂਟਰ; ਲੁੱਟ ਦੇ ਇਰਾਦੇ ਨਾਲ ਦੁਕਾਨਦਾਰ ਨੂੰ ਮਾਰੀ ਸੀ ਗੋਲੀ; ਮੁਕਾਬਲੇ ਤੋਂ ਬਾਦ ਜ਼ਖਮੀ ਹਾਲਤ ’ਚ ਕੀਤਾ ਗ੍ਰਿਫਤਾਰ

0
19

 

ਤਰਨ ਤਾਰਨ ਪੁਲਿਸ ਨੇ ਲੁੱਟ ਦੇ ਇਰਾਦੇ ਨਾਲ ਕਤਲ ਦੀ ਘਟਨਾ ਅੰਜ਼ਾਮ ਦੇਣ ਵਾਲੇ ਬਦਮਾਸ਼ ਦਾ ਐਨਕਾਊਂਟਰ ਕੀਤਾ ਐ। ਪੁਲਿਸ ਨੇ ਮੁਲਜਮ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕਰ ਕੇ ਹਸਪਤਾਲ ਭਰਤੀ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਮੁਲਜਮ ਦੀ ਪਛਾਣ ਸੁਖਬੀਰ ਕੋਟਲੀ ਵਜੋਂ ਹੋਈ ਐ, ਜਿਸ ਨੇ ਪਿਛਲੇ ਦਿਨੀਂ ਪਿੰਡ ਭੁੱਲਰ ਵਿਖੇ ਕਰਿਆਨਾ ਸਟੋਰ ਮਾਲਕ ਦਾ ਲੁੱਟ ਦੇ ਇਰਾਦੇ ਨਾਲ ਗੋਲੀ ਮਾਰ ਕਤਲ ਕਰ ਦਿੱਤਾ ਸੀ। ਮੁਕਾਬਲੇ ਦੌਰਾਨ ਦੋ ਪੁਲਿਸ ਅਧਿਕਾਰੀ ਵੀ ਜ਼ਖਮੀ ਦੱਸੇ ਜਾ ਰਹੇ ਨੇ।

ਪੁਲਿਸ ਦੇ ਦੱਸਣ ਮੁਤਾਬਕ ਪੁਲਿਸ ਨੂੰ ਮੁਲਜਮ ਦੇ ਇਲਾਕੇ ਵਿਚ ਹੋਣ ਦੀ ਗੁਪਤ ਸੂਚਨਾ ਮਿਲੀ ਸੀ। ਇਸ ਤੋਂ ਬਾਦ ਪੁਲਿਸ ਨੇ ਮੁਲਜਮ ਦੀ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਗੱਡੀ ਛੱਡ ਕੇ ਭੱਜ ਗਿਆ। ਜਦੋਂ ਪੁਲਿਸ ਨੇ ਉਸ ਦਾ ਪਿੱਛਾ ਕੀਤਾ ਤਾਂ ਉਸ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੀ ਜਵਾਬੀ ਕਾਰਵਾਈ ਵਿਚ ਮੁਲਜਮ ਗੰਭੀਰ ਜ਼ਖਮੀ  ਹੋ ਗਿਆ, ਜਿਸ ਨੂੰ ਹਸਪਤਾਲ ਪਹੁੰਚਿਆ ਗਿਆ। ਖਬਰਾਂ ਮੁਤਾਬਕ ਮੁਲਜਮ ਦੀ ਹਸਪਤਾਲ ਵਿਚ ਮੌਤ ਹੋ ਗਈ ਐ। ਮੁਕਾਬਲੇ ਵਿਚ ਦੋ ਪੁਲਿਸ ਅਧਿਕਾਰੀ ਵੀ ਜ਼ਖਮੀ ਦੱਸੇ ਜਾ ਰਹੇ ਨੇ।

LEAVE A REPLY

Please enter your comment!
Please enter your name here