
ਪੰਜਾਬ ਭਾਜਪਾ ਨੇ ਕਾਂਗਰਸ ਪਾਰਟੀ ਅੰਦਰਲੀ ਕੁਰੱਪਸ਼ਨ ਨੂੰ ਲੈ ਕੇ ਕਾਂਗਰਸ ਪਾਰਟੀ ਤੇ ਪੰਜਾਬ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਭਾਜਪਾ ਦੇ ਪੰਜਾਬ ਬੁਲਾਰਾ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ 4 ਸਾਲ ਪਹਿਲਾ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਵੇਲੇ ਵੀ ਕਾਂਗਰਸ ਪਾਰਟੀ ਅੰਦਰਲੀ ਕੁਰੱਪਸ਼ਨ ਦਾ ਰੌਲਾ ਪਿਆ ਸੀ, ਜਿਸ ਦੀ ਪਾਰਟੀ ਆਗੂ ਨਵਜੌਤ ਕੌਰ ਸਿੱਧੂ ਨੇ ਤਸਦੀਕ ਕਰ ਦਿੱਤੀ ਐ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਸੁਨੀਲ ਜਾਖੜ ਕਈ ਵਾਰ ਇਹ ਮੁੱਦਾ ਉਠਾ ਚੁੱਕੇ ਨੇ ਪਰ ਸਰਕਾਰ ਕੋਈ ਕਦਮ ਨਹੀਂ ਚੁੱਕ ਰਹੀ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਐ।

