ਨਵਜੋਤ ਕੌਰ ਸਿੱਧੂ ਮਾਮਲੇ ਬਾਰੇ ਧਾਲੀਵਾਲ ਦਾ ਸਵਾਲ; 500 ਕਰੋੜ ਦੇ ਦੋਸ਼ਾਂ ਦੀ ਹੋਵੇ ਜਨਤਕ ਜਾਂਚ; ਬਾਜਵਾ ਤੇ ਵੜਿੰਗ ਦੇ ਅਸਤੀਫੇ ਦੀ ਕੀਤੀ ਮੰਗ

0
19

 

ਨਵਜੋਤ ਕੌਰ ਸਿੱਧੂ ਨੂੰ ਕਾਂਗਰਸ ਪਾਰਟੀ ਤੋਂ ਸਸਪੈਂਡ ਕਰਨ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰਾ ਕੁਲਦੀਪ ਸਿੰਘ ਧਾਲੀਵਾਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਐ। ਉਨ੍ਹਾਂ ਕਿਹਾ ਕਿ ਨਵਜੋਤ ਕੌਰ ਸਿੱਧੂ ਦੇ ਲਾਏ ਦੋਸ਼ ਬਹੁਤ ਗੰਭੀਰ ਹਨ ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਤਰਨ ਤਾਰਨ ਚੋਣਾਂ ਦੌਰਾਨ ਟਿਕਟ ਬਦਲੇ ਪੈਸੇ ਦੇ ਦੋਸ਼ਾਂ ਤੋਂ ਬਾਅਦ ਪ੍ਰਤਾਪ ਬਾਜਵਾ ਤੇ ਰਾਜਾ ਵੜਿੰਗ ਨੂੰ ਨੈਤਿਕ ਆਧਾਰ ਤੇ ਅਸਤੀਫਾ ਦੇ ਦੇਣਾ ਚਾਹੀਦਾ ਐ।

ਉਨ੍ਹਾਂ ਨੇ ਸੁਨੀਲ ਜਾਖੜ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਦੋਂ ਚਰਨਜੀਤ ਚੰਨੀ ਮੁੱਖ ਮੰਤਰੀ ਬਣੇ, ਉਸ ਸਮੇਂ 350 ਕਰੋੜ ਰੁਪਏ ਦਿੱਤੇ ਜਾਣ ਦੀ ਗੱਲ ਕਹੀ ਗਈ। ਉਸ ਦੌਰਾਨ ਨਵਜੋਤ ਸਿੰਘ ਸਿੱਧੂ ਕਾਂਗਰਸ ਪ੍ਰਧਾਨ ਸਨ, ਇਸ ਲਈ ਉਹਨਾਂ ਨੂੰ ਵੀ ਸਪਸ਼ਟ ਕਰਨਾ ਚਾਹੀਦਾ ਹੈ ਕਿ ਪੈਸਾ ਕਿੱਥੋਂ ਆਇਆ ਅਤੇ ਕਿੱਥੇ ਗਿਆ। ਧਾਲੀਵਾਲ ਨੇ ਸਵਾਲ ਉਠਾਇਆ ਕਿ ਕੀ ਇਹ ਕਿਸਾਨਾਂ ਅਤੇ ਨੌਜਵਾਨਾਂ ਦਾ ਪੈਸਾ ਸੀ। ਧਾਲੀਵਾਲ ਨੇ ਤਰਨਤਾਰਨ ਚੋਣਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ‘ਤੇ ਟਿਕਟ ਦੇ ਬਦਲੇ ਪੈਸੇ ਲੈਣ ਦੇ ਦੋਸ਼ ਪਹਿਲਾਂ ਤੋਂ ਚੱਲ ਰਹੇ ਹਨ, ਇਸ ਮਾਮਲੇ ਦੀ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਹਾਂ ਆਗੂਆਂ ਤੋਂ ਨੈਤਿਕ ਜ਼ਿੰਮੇਵਾਰੀ ਤਹਿਤ ਇਸਤੀਫਾ ਦੇਣ ਦੀ ਮੰਗ ਵੀ ਕੀਤੀ।

LEAVE A REPLY

Please enter your comment!
Please enter your name here