ਜਲੰਧਰ ਪਹੁੰਚੇ ਰਾਜਪਾਲ ਗੁਲਾਬ ਚੰਦ ਕਟਾਰੀਆ; ਗੁਲਾਬ ਦੇਵੀ ਹਸਪਤਾਲ ਵਿਖੇ ਮਿਉਂਜੀਅਮ ਦਾ ਉਦਘਾਟਨ

0
17

ਰਾਜਪਾਲ ਗੁਲਾਬ ਚੰਦ ਕਟਾਰੀਆ ਅੱਜ ਜਲੰਧਰ ਦੇ ਗੁਲਾਬ ਦੇਵੀ ਹਸਪਤਾਲ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਹਸਪਤਾਲ ਵੱਲੋਂ ਤਿਆਰ ਕੀਤੇ ਅਜਾਇਬ ਘਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਨਰਸਿੰਗ ਕਾਲਜ ਤੋਂ ਪਾਸ ਆਊਟ ਹੋਈਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੀ ਭੇਟ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਰਾਜਪਾਲ ਕਟਾਰੀਆਂ ਨੇ ਕਿਹਾ ਕਿ ਹਸਪਤਾਲ ਵੱਲੋਂ ਤਿਆਰ ਕੀਤਾ ਅਜਾਇਬ ਘਰ ਚੰਗਾ ਉਪਰਾਲਾ ਐ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣੇਗਾ। ਨਵਜੋਤ ਕੌਰ ਦੀ ਮੁਲਾਕਾਤ ਬਾਰੇ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਮਸਲਿਆਂ ਬਾਰੇ ਮੰਗ ਪੱਤਰ ਲੈ ਕੇ ਆਈ ਸੀ, ਜਿਸ ਨੂੰ ਅਸੀਂ ਸਵੀਕਾਰ ਕਰ ਲਿਆ ਐ ਅਤੇ ਜੋ ਵੀ ਸੰਭਵ ਹੋਇਆ ਅਸੀਂ ਕਰਾਂਗੇ। 500 ਕਰੋੜ ਰੁਪਏ ਦੇ ਬ੍ਰੀਫਕੇਸ ਬਾਰੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਤੇ ਸਰਕਾਰ ਦੀ ਜ਼ਿੰਮੇਵਾਰੀ ਹੈ, ਜਿਸ ਬਾਰੇ ਉਨ੍ਹਾਂ ਨੂੰ ਵੀ ਕਾਰਵਾਈ ਕਰਨੀ ਚਾਹੀਦੀ ਐ।

LEAVE A REPLY

Please enter your comment!
Please enter your name here