ਜਲੰਧਰ ’ਚ ਪੈਟਰੋਲ ਪੰਪ ’ਤੇ ਲੁਟੇਰਿਆਂ ਦਾ ਧਾਵਾਂ; ਬੰਦੂਕ ਦਿਖਾ ਕੇ 2 ਲੱਖ ਲੈ ਕੇ ਹੋਏ ਫਰਾਰ; ਤਸਵੀਰਾਂ ਵਾਇਰਲ, ਪੁਲਿਸ ਕਰ ਰਹੀ ਜਾਂਚ

0
16

 

ਜਲੰਧਰ ਦਿਹਾਤੀ ਅਧੀਨ ਆਉਂਦੇ ਪਿੰਡ ਧਾਲੀਵਾਲ ਕਾਦੀਆਂ ਵਿਖੇ ਪਟਰੌਲ ਪੰਪ ਲੁੱਟਣ ਦੀ ਘਟਨਾ ਵਾਪਰੀ ਐ। ਇੱਥੇ ਕਾਲਾ ਸੰਘਿਆ ਰੋਡ ਤੇ ਸਥਿਤ ਪੈਟਰੋਲ ਪੰਪ ਤੇ ਰਾਤ 8 ਵਜੇ ਆਏ ਦੋ ਲੁਟੇਰੇ ਪੰਪ ਦੇ ਕਰਿੰਦਿਆਂ ਨੂੰ ਪਿਸਤੌਲ ਦਿਖਾ ਕੇ 2 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਲੁੱਟ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਇਸੇ ਦੌਰਾਨ ਪੰਪ ਦੇ ਕਰਿੰਦਿਆਂ ਨੇ ਲੁਟੇਰਿਆਂ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਵੀ ਕੀਤਾ ਲੁਟੇਰੇ ਗੋਲੀ ਮਾਰਨ ਦੀ ਧਮਕੀ ਦੇ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।

ਪੈਟਰੋਲ ਪੰਪ ਦੇ ਕਰਮਚਾਰੀ ਹਰਸ਼ ਚੋਪੜਾ ਨੇ ਪੁਲਿਸ ਨੂੰ ਦੱਸਿਆ ਕਿ ਇਹ ਘਟਨਾ ਰਾਤ 8 ਵਜੇ ਦੇ ਕਰੀਬ ਵਾਪਰੀ। ਜਦੋਂ ਦੋ ਅਣਪਛਾਤੇ ਵਿਅਕਤੀ ਪੈਦਲ ਪੰਪ ‘ਤੇ ਪਹੁੰਚੇ ਅਤੇ ਉਨ੍ਹਾਂ ਨੂੰ ਬੰਦੂਕ ਦੀ ਨੋਕ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਨ੍ਹਾਂ ਨੇ ਦੋ ਕਰਮਚਾਰੀਆਂ ‘ਤੇ ਹਮਲਾ ਕੀਤਾ ਅਤੇ ਉਨ੍ਹਾਂ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ। ਇਸ ਤੋਂ ਬਾਅਦ ਲੁਟੇਰਿਆਂ ਨੇ ਲਗਭਗ 2 ਲੱਖ ਰੁਪਏ ਦੀ ਨਕਦੀ ਲੁੱਟ ਲਈ ਅਤੇ ਖੇਤਾਂ ਵਿੱਚ ਭੱਜ ਗਏ, ਜਿਸਦੀ ਸੂਚਨਾ ਉਨ੍ਹਾਂ ਨੇ ਲਾਂਬੜਾ ਪੁਲਿਸ ਸਟੇਸ਼ਨ ਨੂੰ ਦਿੱਤੀ।

ਪੰਪ ਮਾਲਕਾਂ ਨੇ ਐਸਐਸਪੀ ਤੋਂ ਲੁਟੇਰਿਆਂ ਨੂੰ ਛੇਤੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਐ। ਜਾਂਚ ਅਧਿਕਾਰੀ ਐਸਆਈ ਗੁਰਮੀਤ ਰਾਮ ਨੇ ਕਿਹਾ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਦੋ ਲੁਟੇਰੇ ਇੱਕ ਪੈਟਰੋਲ ਪੰਪ ਲੁੱਟ ਕੇ ਭੱਜ ਗਏ ਹਨ। ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ ਅਤੇ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here