ਵਿਧਾਇਕ ਕੁਲਦੀਪ ਧਾਲੀਵਾਲ ਦਾ ਕਾਂਗਰਸ ਵੱਲ ਨਿਸ਼ਾਨਾ; ਪ੍ਰਤਾਪ ਬਾਜਵਾ ਦੀ ਮਾਮਲੇ ਬਾਰੇ ਚੁੱਪੀ ’ਤੇ ਚੁੱਕੇ ਸਵਾਲ

0
18

ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਵਜੋਤ ਕੌਰ ਸਿੱਧੂ ਦੇ ਇਲਜਾਮਾਂ ਬਾਰੇ ਕਾਂਗਰਸੀ ਆਗੂਆਂ ਦੀ ਚੁੱਪੀ ਤੇ ਸਵਾਲ ਚੁੱਕੇ ਨੇ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਦੀ ਚੁੱਪੀ ਦੇ ਸਵਾਲ ਖੜ੍ਹੇ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਐਲਓਪੀ ਪ੍ਰਤਾਪ ਬਾਜਵਾ ਪਹਿਲਾਂ ਬੜੇ ਬੋਲਦੇ ਸਨ ਪਰ ਨਵਜੋਤ ਕੌਰ ਸਿੱਧੂ ਦੇ ਬਿਆਨ ਤੋਂ ਬਾਅਦ ਪੂਰੀ ਤਰ੍ਹਾਂ ਚੁੱਪ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਦੀ ਚੁੱਪੀ ਤੋਂ ਸਪੱਸ਼ਟ ਹੁੰਦਾ ਐ ਕਿ ਨਵਜੋਤ ਕੌਰ ਸਿੱਧੂ ਦੇ ਲਾਏ ਸਾਰੇ ਇਲਜ਼ਾਮ ਸੱਚੇ ਹਨ।

ਉਨ੍ਹਾਂ ਕਿਹਾ ਕਿ ਪ੍ਰਤਾਪ ਬਾਜਵਾ ਵਿਰੋਧੀ ਧਿਰ ਦੇ ਨੇਤਾ ਹਨ, ਇਸ ਲਈ ਉਨ੍ਹਾਂ ਨੂੰ ਇਨ੍ਹਾਂ ਗੰਭੀਰ ਦੋਸ਼ਾਂ ‘ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।  ਭਾਜਪਾ ਆਗੂ ਸੁਨੀਲ ਜਾਖੜ ਦੀਆਂ ਇਸ ਮਾਮਲੇ ਬਾਰੇ ਆਈਆਂ ਟਿੱਪਣੀਆਂ ਬਾਰੇ ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਉਸ ਵੇਲੇ ਕਾਂਗਰਸ ਦੇ ਪ੍ਰਧਾਨ ਸਨ, ਇਸ ਲਈ ਸਾਰਾ ਕੁੱਝ ਉਨ੍ਹਾਂ ਦੀ ਰਹਿ-ਨੁਮਾਈ ਹੇਠ ਹੀ ਹੋਇਆ ਹੋਵੇਗਾ।

ਉਨ੍ਹਾਂ ਕਿਹਾ ਕਿ ਸੰਭਵ ਐ ਕਿ ਇਸ ਵਿਚ ਸੁਨੀਲ ਜਾਖੜ ਦਾ ਵੀ ਹਿੱਸਾ ਹੋਵੇ, ਇਸ ਲਈ ਉਨ੍ਹਾਂ ਨੂੰ ਕੇਵਲ ਕਾਂਗਰਸ ਤੇ ਦੋਸ਼ ਲਾਉਣ ਦੀ ਥਾਂ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਐ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਕੇਵਲ ਲੁੱਟਿਆ ਹੀ ਐ, ਇਸ ਲਈ ਹੁਣ ਪੰਜਾਬ ਦੇ ਲੋਕ ਕਾਂਗਰਸ ਨੂੰ ਮੂੰਹ ਨਹੀਂ ਲਾਉਣਗੇ।

LEAVE A REPLY

Please enter your comment!
Please enter your name here