
ਗੁਰਦਾਸਪੁਰ ਸ਼ਹਿਰ ਅੰਦਰ ਕੂੜੇ ਦੇ ਰੱਖ-ਰਖਾਅ ਦਾ ਮਸਲਾ ਲੰਮੇ ਸਮੇਂ ਤੋਂ ਲਟਕਿਆ ਹੋਇਆ ਐ। ਸ਼ਹਿਰ ਦੇ ਵੱਖ ਵੱਖ ਇਲਾਕਿਆਂ ਅੰਦਰ ਕੂੜੇ ਦੇ ਢੇਰ ਲੱਗੇ ਹੋਏ ਨੇ ਪਰ ਨਗਰ ਕੌਂਸਲ ਕੂੜੇ ਨੂੰ ਥਾਂ ਇਕੱਠਾ ਕਰ ਕੇ ਸਹੀ ਨਿਪਟਾਰਾ ਕਰਨ ਵਿਚ ਅਸਫਲ ਸਾਬਤ ਹੋ ਰਹੀ ਐ, ਜਿਸ ਦੇ ਚਲਦਿਆਂ ਲੋਕਾਂ ਅੰਦਰ ਗੁੱਸਾ ਪਾਇਆ ਜਾ ਰਿਹਾ ਐ। ਸਥਾਨਕ ਵਾਸੀਆਂ ਨੇ ਨਗਰ ਕੌਂਸਲ ਤੇ ਸਰਕਾਰ ਤੋਂ ਇਸ ਸਮੱਸਿਆ ਦਾ ਛੇਤੀ ਹੱਲ ਕੱਢਣ ਦੀ ਮੰਗ ਕੀਤੀ ਐ।
ਸਥਾਨਕ ਵਾਸੀਆਂ ਦੇ ਦੱਸਣ ਮੁਤਾਬਕ ਸ਼ਹਿਰ ਵਿੱਚ ਧਾਰਮਿਕ ਅਸਥਾਨਾਂ ਦੇ ਬਾਹਰ ਕੂੜੇ ਦੇ ਢੇਰ ਲੱਗੇ ਹੋਏ ਨੇ। ਜਿਸ ਕਾਰਨ ਜਿੱਥੇ ਆਮ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਐ ਉੱਥੇ ਹੀ ਦੁਕਾਨਦਾਰਾਂ ਦੇ ਕਾਰੋਬਾਰ ਤੇ ਵੀ ਮਾੜਾ ਅਸਰ ਪੈ ਰਿਹਾ ਐ। ਗੰਦਗੀ ਦੀ ਵਜ੍ਹਾਂ ਨਗਰ ਕੌਂਸਲ ਨੂੰ ਕੂੜਾ ਡੰਪ ਕਰਨ ਲਈ ਜਗ੍ਹਾ ਨਾ ਮਿਲਣਾ ਦੱਸਿਆ ਜਾ ਰਿਹਾ ਐ। ਜਿਸਦੇ ਚਲਦਿਆਂ ਕੂੜੇ ਦੀ ਸਮੱਸਿਆ ਦਿਨੋ ਦਿਨ ਵਿਕਰਾਲ ਰੂਪ ਅਖਤਿਆਰ ਕਰਦੀ ਜਾ ਰਹੀ ਐ।
ਆਲਮ ਇਹ ਹੋ ਗਿਆ ਹੈ ਕਿ ਸੰਗਲਪੁਰਾ ਰੋਡ ਸਥਿਤ ਕ੍ਰਿਸ਼ਨਾ ਮੰਦਰ ਦੇ ਗੇਟ ਸਾਹਮਣੇ ਤੇ ਜੀਟੀ ਰੋਡ ਸਥਿਤ ਨੰਗਲ ਕੋਟਲੀ ਗੁਰਦੁਆਰਾ ਸਾਹਿਬ ਦੀ ਗਲੀ ਦੇ ਬਾਹਰ ਵੀ ਕੂੜੇ ਦੇ ਢੇਰ ਲੱਗੇ ਨਜ਼ਰ ਆ ਰਹੇ ਹਨ। ਇਹਨਾਂ ਢੇਰਾਂ ਦੇ ਨਜ਼ਦੀਕ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਬਦਬੂ ਫੈਲਣ ਕਰਕੇ ਕਾਰੋਬਾਰ ਠੱਪ ਹੋ ਗਿਆ ਹੈ ਪਰ ਕਈ ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਵੀ ਨਗਰ ਕੌਂਸਲ ਵੱਲੋਂ ਇਸ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਸਥਾਨਕ ਵਾਸੀਆਂ ਨੇ ਨਗਰ ਕੌਂਸਲ ਤੇ ਸਰਕਾਰ ਤੋਂ ਇਸ ਪਾਸੇ ਧਿਆਨ ਦੇਣ ਦੀ ਅਪੀਲ ਕੀਤੀ ਐ।

