ਸੰਸਦ ਅੰਦਰ ਉਠਿਆ ‘ਵੀਰ ਬਾਲ ਦਿਵਸ’ ਦੇ ਨਾਮ ਦਾ ਮਾਮਲਾ; ਸਾਂਸਦ ਮਾਲਵਿੰਦਰ ਕੰਗ ਨੇ ਰੱਖੀ ਮੰਗ; ਨਾਮ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਅਪੀਲ

0
19

 

ਕੇਂਦਰ ਸਰਕਾਰ ਵੱਲੋਂ ਮਨਾਏ ਜਾਂਦੇ ਵੀਰ ਬਾਲ ਦਿਵਸ ਦਾ ਨਾਮ ਬਦਲਣ ਦਾ ਮੁੱਦਾ ਸੰਸਦ ਅੰਦਰ ਗੂਜਿਆ ਐ। ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿਚ ਵੀਰ ਬਾਲ ਦਿਵਸ ਦਾ ਨਾਮ ਬਦਲਣ ਦੀ ਮੰਗ ਰੱਖੀ ਐ। ਸੰਸਦ ਵਿਚ ਆਪਣੀ ਮੰਗ ਰੱਖਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਨੇ 2022 ਵਿਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਮੌਕੇ ਵੀਰ ਬਾਲ ਦਿਵਸ ਮਨਾਉਣ ਦਾ ਫੈਸਲਾ ਕੀਤਾ ਸੀ, ਜਿਸ ਦਾ ਅਸੀਂ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨਾਲ ਸਿੱਖਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸਿੱਖ ਐਨੀ ਛੋਟੀ ਉਮਰ ਵਿਚ ਵੱਡੀ ਕੁਰਬਾਨੀ ਕਰਨ ਵਾਲੇ ਸਾਹਿਬਜ਼ਾਦਿਆਂ ਨੂੰ ਬਾਲ ਨਹੀਂ ਬਲਕਿ ਬਾਬੇ ਮੰਨਦੀ ਹੈ, ਇਸ ਲਈ ਕੇਂਦਰ ਸਰਕਾਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਵੀਰ ਬਾਲ ਦਿਵਸ ਦਾ ਨਾਮ ਬਦਲ ਕੇ ਸਾਹਿਬਜ਼ਾਦੇ ਸ਼ਹਾਦਤ ਦਿਵਸ ਰੱਖਣਾ ਚਾਹੀਦਾ ਐ।

LEAVE A REPLY

Please enter your comment!
Please enter your name here