
ਫਾਜਿਲਕਾ ਪੁਲਿਸ ਨੇ ਅਬੋਹਰ ਅਦਾਲਤੀ ਕੰਪਲੈਕਸ ਨੇੜੇ ਹੋਈ ਫਾਇਰਿੰਗ ਤੇ ਕਤਲ ਮਾਮਲੇ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਐ। ਬੀਤੇ ਦਿਨ ਵਾਪਰੀ ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਦੋਸ਼ੀਆਂ ਦੀ ਪੈੜ ਨੱਪੀ ਜਾ ਰਹੀ ਸੀ, ਜਿਸ ਦੇ ਚਲਦਿਆਂ ਪੁਲਿਸ ਨੇ ਮੁੱਖ ਦੋਸ਼ੀ ਗੱਗੀ ਲਹੌਰੀਆਂ ਸਮੇਤ ਇਸਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜਮਾਂ ਤੋਂ ਅਗਲੀ ਪੁੱਛਗਿੱਛ ਕੀਤੀ ਜਾ ਰਹੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਗੱਗੀ ਲਹੌਰੀਆਂ ਵੱਲੋਂ ਗੋਲੀਕਾਂਡ ਦੀ ਜ਼ਿੰਮੇਵਾਰੀ ਲੈਣ ਤੋਂ ਬਾਦ ਪੁਲਿਸ ਵੱਖ-ਵੱਖ ਟੀਮਾਂ ਰਾਹੀਂ ਮੁਲਜਮਾਂ ਦੀ ਭਾਲ ਕਰ ਰਹੀ ਸੀ, ਜਿਸ ਦੇ ਚਲਦਿਆਂ ਪੁਲਿਸ ਨੇ ਕੁਝ ਘੰਟਿਆਂ ਦੇ ਅੰਦਰ ਹੀ ਮੁੱਖ ਦੋਸ਼ੀ ਗੱਗੀ ਲਹੌਰੀਆਂ ਅਤੇ ਇਸਦੇ ਤਿੰਨ ਸਾਥੀਆਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਇਨ੍ਹਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਇਹ ਘਟਨਾ ਨਿੱਜੀ ਦੁਸ਼ਮਣੀ ਦੇ ਚਲਦਿਆਂ ਵਾਪਰੀ ਐ। ਫ਼ਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

