ਗੁਰਦਾਸਪੁਰ ’ਚ ਯਾਤਰਾ ਤੋਂ ਪਰਤੇ ਪਰਿਵਾਰ ਨਾਲ ਹਾਦਸਾ; ਟਰਾਲੀ-ਕਾਰ ਟੱਕਰ ਨਾਲ 6 ਜ਼ਖਮੀ, ਦੋ ਦੀ ਹਾਲਤ ਗੰਭੀਰ; ਚਿੰਤਪੁਰਨੀ ਤੋਂ ਪਰਤ ਰਿਹਾ ਸੀ ਪਰਿਵਾਰ

0
17

ਗੁਰਦਾਸਪੁਰ ’ਚ ਕਾਰ ਦੀ ਟਰੈਕਟਰ-ਟਰਾਲੀ ਨਾਲ ਟੱਕਰ ਵਿਚ 6 ਜਣਿਆਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਐ। ਕਾਰ ਸਵਾਰ ਪਰਿਵਾਰ ਚਿੰਤਪੂਰਨੀ ਤੋਂ ਮੱਥਾ ਟੇਕ ਕੇ ਬਟਾਲਾ ਪਰਤ ਰਿਹਾ ਸੀ। ਮੁਕੇਰੀਆਂ ਤੋਂ ਗੁਰਦਾਸਪੁਰ ਜਾਂਦਿਆਂ ਪਿੰਡ ਜਗਤਪੁਰ ਟਾਂਡਾ ਨੇੜੇ ਉਨ੍ਹਾਂ ਦੀ ਕਾਰ ਅੱਗੇ ਜਾ ਰਹੀ ਗੰਨੇ ਦੀ ਟਰਾਲੀ ਨਾਲ ਜਾ ਟਕਰਾਈ। ਹਾਦਸੇ ਵਿਚ ਪਰਿਵਾਰ ਦੇ 6 ਜੀਅ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ, ਜਿੱਥੇ ਦੋ ਦੀ ਹਾਲਤ ਗੰਭੀਰ ਬਣੀ ਹੋਈ ਐ।

ਪ੍ਰਤੱਖਦਰਸ਼ੀਆਂ ਮੁਤਾਬਕ ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਕਾਰ ਵਿੱਚ ਸਵਾਰ ਛੇ ਦੇ ਛੇ ਲੋਕ ਜਖਮੀ ਹੋ ਗਏ। ਜਖਮੀਆਂ ਵਿੱਚ ਦੋ ਔਰਤਾਂ ਅਤੇ ਇੱਕ ਬੱਚਾ ਵੀ ਸ਼ਾਮਿਲ ਹਨ। 15-16 ਸਾਲ ਦੇ ਇਕ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਜਦਕਿ ਇੱਕ ਹੋਰ ਔਰਤ ਗੰਭੀਰ ਰੂਪ ਵਿੱਚ ਜਖਮੀ ਹੋਈ ਦੱਸੀ ਜਾ ਰਹੀ ਹੈ।

ਨਜ਼ਦੀਕ ਰਹਿਣ ਵਾਲੇ ਲੋਕਾਂ ਅਤੇ ਨਜ਼ਦੀਕ ਦੇ ਪੈਟਰੋਲ ਪੰਪ ਦੇ ਕਰਿੰਦਿਆਂ ਦਾ ਕਹਿਣਾ ਹੈ ਕਿ ਕਾਰ ਕਾਫੀ ਤੇਜ਼ ਰਫਤਾਰ ਸੀ। ਜ਼ੋਰਦਾਰ ਟੱਕਰ ਤੋਂ ਬਾਅਦ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਜਿਸ ਤੋਂ ਬਾਅਦ ਉਹ ਦੋੜ ਕੇ ਘਟਨਾ ਸਥਲ ਤੇ ਪਹੁੰਚੇ ਅਤੇ ਵੇਖਿਆ ਕਿ ਕਾਰ ਟਰਾਲੀ ਦੇ ਹੇਠਾਂ ਫਸ ਚੁੱਕੀ ਸੀ। ਕਾਰ ਦੇ ਵਿੱਚ 6 ਲੋਕ ਫਸੇ ਹੋਏ ਸਨ, ਜਿਨ੍ਹਾਂ ਨੂੰ ਕਾਫੀ ਮਸ਼ੱਕਤ ਤੋਂ ਬਾਅਦ ਕਾਰ ਦੇ ਸ਼ੀਸ਼ੇ ਤੋੜ ਕੇ ਜਖਮੀਆਂ ਨੂੰ ਕੱਢਿਆ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਖਮੀਆਂ ਨੂੰ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਮੌਕੇ ਤੇ ਪਹੁੰਚ ਕੇ ਨਜ਼ਦੀਕ ਦੇ ਮੁਕੇਰੀਆਂ ਹਸਪਤਾਲ ਲਿਜਾਇਆ ਗਿਆ ਹੈ।

LEAVE A REPLY

Please enter your comment!
Please enter your name here