
ਮੋਗਾ ਪੁਲਿਸ ਨੇ ਗੁਰਵਿੰਦਰ ਗਿੰਦੂ ਨਾਮ ਦੇ ਸ਼ੂਟਰ ਦਾ ਐਨਕਾਊਂਟਰ ਕੀਤਾ ਐ। ਪੁਲਿਸ ਨੇ ਮੁਲਜ਼ਮ ਨੂੰ ਜ਼ਖਮੀ ਹਾਲਤ ਵਿਚ ਕਾਬੂ ਕੀਤਾ ਐ। ਫੜਿਆ ਗਿਆ ਮੁਲਜਮ ਗੈਂਗਸਟਰ ਪ੍ਰਭ ਦਾਸੂਵਾਲ ਗੈਂਗ ਨਾਲ ਸਬੰਧਤ ਸੀ। ਜਾਣਕਾਰੀ ਅਨੁਸਾਰ ਪੁਲਿਸ ਨੂੰ ਮੁਲਜਮ ਦੇ ਲੰਡੇਕੇ ਸੂਏ ਨੇੜੇ ਹੋਣ ਦੀ ਸੂਹ ਮਿਲੀ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਨੂੰ ਗ੍ਰਿਫਤਾਰ ਕਰਨਾ ਚਾਹਿਆ ਪਰ ਉਸ ਨੇ ਗੋਲੀ ਚਲਾ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਉਸ ਦੀ ਲੱਤ ਵਿਚ ਗੋਲੀ ਲੱਗੀ। ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਕੇ ਹਸਪਤਾਲ ਦਾਖਲ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅਜੇ ਗਾਂਧੀ ਨੇ ਦੱਸਿਆ ਕਿ ਗੁਰਵਿੰਦਰ ਗਿੰਦੂ ਨਾਮ ਦਾ ਇਹ ਬਦਮਾਸ਼ ਪ੍ਰਭ ਦਾਸੂਵਾਲ ਗੈਂਗਸਟਰ ਦੇ ਗਰੁੱਪ ਦਾ ਗੁਰਗਾ ਹੈ ਜਿਸ ਤੇ ਫਰੌਤੀਆਂ ਅਤੇ ਆਰਮਸ ਐਕਟ ਦੇ ਮਾਮਲੇ ਦਰਜ ਹਨ। ਉਹਨਾਂ ਕਿਹਾ ਕਿ ਮੋਗਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਮੁਕਦਮੇ ਵਿੱਚ ਲੁੜਿੰਦਾ ਬਦਮਾਸ਼ ਮੋਗਾ ਲੰਡੇਕੇ ਸੂਏ ਦੇ ਕੋਲ ਫਿਰ ਰਿਹਾ ਹੈ ਜਿਸ ਤੇ ਪੁਲਿਸ ਨੇ ਜਦ ਰੇਡ ਕੀਤੀ ਤਾਂ ਬਦਮਾਸ਼ ਵੱਲੋਂ ਪੁਲਿਸ ਤੇ ਫਾਇਰਿੰਗ ਕਰ ਦਿੱਤੀ ਗਈ।
ਜਵਾਬ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਅਤੇ ਫਾਇਰਿੰਗ ਦੌਰਾਨ ਬਦਮਾਸ਼ ਗੁਰਵਿੰਦਰ ਗਿੰਦੂ ਦੀ ਲੱਤ ਤੇ ਗੋਲੀ ਵੱਜੀ ਜਿਸ ਨਾਲ ਉਹ ਜ਼ਖਮੀ ਹੋ ਗਿਆ ਤੇ ਉਸਨੂੰ ਸਿਵਲ ਹੋਸਪਿਟਲ ਦਾਖਲ ਕਰਵਾਇਆ ਗਿਆ। ਐਸਐਸਪੀ ਨੇ ਦੱਸਿਆ ਕਿ ਗੁਰਵਿੰਦਰ ਗਿੰਦੂ ਤਰਨਤਾਰਨ ਦਾ ਰਹਿਣਾ ਵਾਲਾ ਹੈ ਅਤੇ ਇਸ ਪਾਸੋਂ ਅੱਜ ਇੱਕ 32 ਬੋਰ ਪਿਸਟਲ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ।

