
ਪਟਿਆਲਾ ਵਿਚ ਇਕ 33 ਸਾਲ ਨੌਜਵਾਨ ਦੀ ਅੱਗ ਨਾਲ ਝੁਲਸਣ ਕਾਰਨ ਮੌਤ ਹੋਣ ਦੀ ਖਬਰ ਐ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਗੁਰੀ ਵਜੋਂ ਹੋਈ ਐ। ਜਾਣਕਾਰੀ ਅਨੁਸਾਰ ਉਹ ਕੰਮ ਤੋਂ ਪੈਦਲ ਘਰ ਆ ਰਿਹਾ ਸੀ ਕਿ ਗਰੀਨ ਵਿਊ ਕਾਲੋਨੀ ਨੇੜੇ ਉਹ ਕੂੜੇ ਨੂੰ ਲੱਗੀ ਅੱਗ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਮੁੱਖ ਅਫਸਰ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਮ੍ਰਿਤਕ ਬਲਬੇੜਾ ਦਾ ਰਹਿਣ ਵਾਲਾ ਹੈ ਅਤੇ ਪਟਿਆਲਾ ਦੇ 22 ਨੰਬਰ ਫਾਟਕ ਦੇ ਨਜ਼ਦੀਕ ਪੈਂਦੇ ਅੰਗਰੇਜ਼ ਸਿੰਘ ਦੀ ਐਨਕਾਂ ਵਾਲੀ ਦੁਕਾਨ ਦੇ ਉੱਪਰ ਕੰਮ ਕਰਦਾ ਸੀ। ਲੋਕਾਂ ਦੇ ਦੱਸਣ ਮੁਤਾਬਕ ਇਹ ਨੌਜਵਾਨ ਪੈਦਲ ਆ ਰਿਹਾ ਸੀ ਅਤੇ ਅਚਾਨਕ ਹੀ ਕੁੜੇ ਦੇ ਢੇਰ ਦੇ ਉੱਪਰ ਡਿੱਗ ਪਿਆ ਅਤੇ ਕੂੜੇ ਨੂੰ ਅੱਗ ਲੱਗੀ ਹੋਈ ਸੀ ਜਿਸ ਕਰਕੇ ਇਹ ਅੱਗ ਚ ਹੀ ਸੜ ਗਿਆ। ਪੁਲਿਸ ਨੇ ਮ੍ਰਿਤਕ ਦੇਹ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਪਰਿਵਾਰ ਨੂੰ ਸੂਚਿਤ ਕਰਨ ਬਾਅਦ ਅਗਲੀ ਕਾਰਵਾਈ ਆਰੰਭ ਦਿੱਤੀ ਐ।

