ਪੰਜਾਬ ਸੰਗਰੂਰ ਦੇ ਪਿੰਡ ਮੰਗਵਾਲ ਪਹੁੰਚੇ ਸੀਐਮ ਮਾਨ; ਪਤਨੀ ਸਮੇਤ ਵੋਟ ਦੇ ਅਧਿਕਾਰ ਦੀ ਵਰਤੋਂ By admin - December 14, 2025 0 14 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਦੇ ਪਿੰਡ ਮੰਗਵਾਲ ਵਿਖੇ ਪਹੁੰਚੇ ਜਿੱਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਉਸ ਮੌਕੇ ਮੁੱਖ ਮੰਤਰੀ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰੀ ਵੀ ਵੋਟ ਪਾਈ। ਦੱਸਣਯੋਗ ਐ ਕਿ ਪੰਡ ਮੰਗਵਾਲ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦੇ ਨੇੜੇ ਹੀ ਪੈਂਦਾ ਐ, ਜਿਸ ਦੇ ਚਲਦਿਆਂ ਮੁੱਖ ਮੰਤਰੀ ਮਾਨ ਨੇ ਇੱਥੇ ਬਣੇ ਬੂਥ ਤੇ ਜਾ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ-ਆਪਣੇ ਪੋਲਿੰਗ ਬੁੱਥ ‘ਤੇ ਜਾ ਕੇ ਆਪਣੀ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਸਾਨੂੰ ਬੜੀਆਂ ਕੁਰਬਾਨੀਆਂ ਤੋਂ ਬਾਅਦ ਮਿਲਿਆ ਹੈ, ਜਿਹੜਾ ਵੀ ਉਮੀਦਵਾਰ ਤੁਹਾਨੂੰ ਚੰਗਾ ਲਗਦਾ ਹੈ, ਉਸ ਨੂੰ ਆਪਣੀ ਵੋਟ ਪਾਓ। ਉਨ੍ਹਾਂ ਕਿਹਾ ਕਿ ਇਹ ਚੋਣਾਂ ਲੋਕਲ ਮੁੱਦਿਆਂ ਦੇ ਆਧਾਰ ‘ਤੇ ਹਨ, ਇਸ ਲਈ ਆਪਣੀ ਵੋਟ ਉਸ ਉਮੀਦਵਾਰ ਨੂੰ ਪਾਓ ਜੋ ਤੁਹਾਡੇ ਲੋਕਲ ਮੁੱਦਿਆਂ ਨੂੰ ਸੁਣਦਾ ਹੈ। ਇਸ ਆਧਾਰ ‘ਤੇ ਤੁਸੀਂ ਆਪਣੇ ਖੇਤਰ ਦੀ ਤੱਰਕੀ ਦਾ ਰਾਹ ਪੱਧਰਾ ਕਰ ਸਕਦੇ ਹੋ।