
ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਾਂ ਪੈ ਗਈਆਂ ਨੇ। ਇਸੇ ਦੌਰਾਨ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਆਪਣੇ ਜੱਦੀ ਪਿੰਡ ਚੀਮਾ ਵਿਖੇ ਜਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿਚ ਹਰਪਾਲ ਚੀਮਾ ਨੇ ਕਿਹਾ ਕਿ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਪਿੰਡਾਂ ਦੇ ਵਿਕਾਸ ਲਈ ਕੰਮ ਕਰਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੀ ਵੋਟ ਦੇ ਹੱਕ ਦੀ ਕਰਨ ਦੀ ਅਪੀਲ ਕੀਤੀ ਤਾਂ ਜੋ ਵਧੀਆ ਲੋਕ ਸਾਹਮਣੇ ਆ ਸਕਣ ਤੇ ਆਪਣੇ ਪਿੰਡ ਦਾ ਵਿਕਾਸ ਕਰਾ ਸਕਣ।

