ਮੋਗਾ ’ਚ ਹਾਦਸੇ ਦੌਰਾਨ ਇਕ ਮੌਤ, ਦੂਜਾ ਜ਼ਖਮੀ/ ਮੋਟਰ ਸਾਈਕਲ ਦੀ ਟਰੈਕਟਰ-ਟਰਾਲੀ ਨਾਲ ਟੱਕਰ

0
11

ਮੋਗਾ ਦੇ ਪਿੰਡ ਪਿੰਡ ਮਹਿਣਾ ਦੇ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਅਤੇ ਇਕ ਲੜਕੀ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਐ। ਇਹ ਹਾਦਸਾ ਮੋਟਰ ਸਾਇਕਲ ਤੇ ਟਰੈਕਟਰ ਟਰਾਲੀ ਵਿਚਾਲੇ ਟੱਕਰ ਹੋਣ ਕਾਰਨ ਵਾਪਰਿਆ ਐ।  ਜਾਣਕਾਰੀ ਮੁਤਾਬਕ ਲੜਕਾ ਅਤੇ ਲੜਕੀ ਮੋਟਰ ਸਾਇਕਲ ਤੇ ਸਵਾਰ ਹੋ ਕੇ ਲੁਧਿਆਣਾ ਤੋਂ ਮੋਗਾ ਵੱਲ ਆ ਰਹੇ ਸੀ ਕਿ ਪਿੰਡ ਮਹਿਣਾ ਨੇੜੇ ਉਨ੍ਹਾਂ ਦੀ ਅੱਗੇ ਜਾ ਰਹੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ। ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਜਿੱਥੇ ਲੜਕੇ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਲੜਕੀ ਇਲਾਜ ਅਧੀਨ ਐ।

ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਤੁਰੰਤ ਮੌਕੇ ’ਤੇ ਪਹੁੰਚੇ ਅਤੇ ਬਿਨਾਂ ਕਿਸੇ ਦੇਰੀ ਦੇ ਆਪਣੀ ਐਮਰਜੈਂਸੀ ਗੱਡੀ ਰਾਹੀਂ ਦੋਵੇਂ ਜ਼ਖ਼ਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਕੀਤੀ ਜਾਂਚ ਦੌਰਾਨ ਨੌਜਵਾਨ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ, ਜਦਕਿ ਲੜਕੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਉਸਦਾ ਇਲਾਜ ਜਾਰੀ ਹੈ।ਹਾਦਸੇ ਦੀ ਖ਼ਬਰ ਮਿਲਣ ’ਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਸਾਬਕਾ ਮੇਅਰ ਬਲਜੀਤ ਸਿੰਘ ਚਾਨੀ ਨੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸੜਕ ਹਾਦਸੇ ਸਮਾਜ ਲਈ ਵੱਡੀ ਤਰਾਸਦੀ ਹਨ। ਉਨ੍ਹਾਂ  ਪਰਮਾਤਮਾ ਅੱਗੇ ਜ਼ਖ਼ਮੀ ਲੜਕੀ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

LEAVE A REPLY

Please enter your comment!
Please enter your name here