ਅੰਮ੍ਰਿਤਸਰ ਦੇ ਗੁਰੂ ਨਾਨਕ ਪੁਰਾ ਵਿਖੇ ਚੱਲੀ ਗੋਲੀ; ਸਲੂਨ ਦੇ ਬਾਹਰ ਨੌਜਵਾਨ ਨੂੰ ਬਣਾਇਆ ਨਿਸ਼ਾਨਾ

0
9

ਅੰਮ੍ਰਿਤਸਰ ਦੇ ਗੁਰੂ ਨਾਨਕਪੁਰਾ ਇਲਾਕੇ ਅੰਦਰ ਨੌਜਵਾਨ ਤੇ ਗੋਲੀਆਂ ਚੱਲਣ ਦੀ ਖਬਰ ਐ। ਜਾਣਕਾਰੀ ਅਨੁਸਾਰ ਬਿੱਲੂ ਨਾਮ ਦਾ ਨੌਜਵਾਨ ਇੱਥੇ ਸਲੂਨ ਦੇ ਬਾਹਰ ਖੜ੍ਹਾ ਸੀ। ਇਸੇ ਦੌਰਾਨ ਸਕੂਟੀ ਤੇ ਸਵਾਰ ਹੋ ਕੇ ਆਏ ਨੌਜਵਾਨ ਨੇ ਉਸ ਤੇ ਗੋਲੀਆਂ ਚਲਾ ਦਿੱਤੀਆਂ। ਪੀੜਤ ਨੂੰ ਗੂਰ ਨਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਆਰੰਭ ਦਿੱਤੀ ਐ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੁੱਤਰ ਘਰੋਂ ਸਲੂਨ ਤੇ ਵਾਲ ਕਲਰ ਕਰਵਾਉਣ ਗਿਆ ਸੀ, ਜਿੱਥੇ ਅਣਪਛਾਤੇ ਨੇ ਉਸ ਤੇ ਗੋਲੀ ਚਲਾ ਦਿੱਤੀ ਐ। ਗੋਲੀ ਮਾਰਨ ਦੀ ਵਜ੍ਹਾ ਪਤਾ ਨਹੀਂ ਚੱਲ ਸਕੀ। ਇਸ ਸਬੰਧੀ ਜਾਣਕਾਰੀ ਦਿੰਦਿਆ ਏਸੀਪੀ ਸੈਂਟਰਲ ਜਸਪਾਲ ਸਿੰਘ ਨੇ ਦੱਸਿਆ ਕਿ ਅੱਜ ਤਕਰੀਬਨ 11 ਵਜੇ ਗੁਰੂ ਨਾਨਕ ਪੁਰਾ ਵਾਸੀ ਬਿਲੂ ਆਪਣੇ ਘਰ ਤੋਂ ਸੈਲੂਨ ਵਿਚ ਵਾਲ ਕਲਰ ਕਰਵਾਉਣ ਗਿਆ ਸੀ, ਜਿੱਥੇ  ਇਕ ਸਕੂਟੀ ਸਵਾਰ ਨੌਜਵਾਨ ਵਲੋਂ ਉਸਤੇ ਗੋਲੀ ਚਲਾ ਦਿੱਤੀ ਗਈ। ਪੁਲਿਸ ਵੱਲੋਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਐ। ਪੁਲਿਸ ਨੇ ਮੁਲਜਮ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਐ।

LEAVE A REPLY

Please enter your comment!
Please enter your name here