
ਬਰਨਾਲਾ ਸ਼ਹਿਰ ਅੰਦਰ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਨੇ। ਤਾਜਾ ਘਟਨਾ ਵਿਚ ਲੁਟੇਰਿਆਂ ਨੇ ਨਿਗਮ ਨਿਗਮ ਤੇ ਸੈਨੇਟਰੀ ਇੰਸਪੈਕਟਰ ਨੂੰ ਨਿਸ਼ਾਨਾ ਬਣਾਇਆ ਐ। ਪੀੜਤ ਅੰਕੁਸ਼ ਕੁਮਾਰ ਦੇ ਦੱਸਣ ਮੁਤਾਬਕ ਉਹ ਰਾਤ 10 ਵਜੇ ਵੋਟਿੰਗ ਡਿਊਟੀ ਤੇ ਜਾ ਰਿਹਾ ਸੀ ਕਿ ਰਸਤੇ ਵਿਚ ਨਕਾਬਪੋਸ਼ਾਂ ਨੇ ਘੇਰ ਲਿਆ ਅਤੇ ਤਲਵਾਰ ਦਿਖਾ ਕੇ ਉਸ ਦਾ ਪਰਸ ਖੋਹ ਲਿਆ। ਲੁਟੇਰਿਆਂ ਨੇ ਉਸ ਦਾ ਮੋਬਾਈਲ ਤੇ ਹੋਰ ਸਾਮਾਨ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਭੱਜ ਕੇ ਜਾਨ ਬਚਾਈ। ਪੁਲਿਸ ਨੇ ਪੀੜਤ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਐ।
ਇੰਸਪੈਕਟਰ ਅੰਕੁਸ਼ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਕਰੀਬ 10 ਵਜੇ ਵੋਟਿੰਗ ਡਿਊਟੀ ਲਈ ਆਪਣੇ ਘਰ ਤੋਂ ਐਸਡੀ ਕਾਲਜ ਆਪਣੇ ਸਕੂਟਰ ‘ਤੇ ਜਾ ਰਿਹਾ ਸੀ। ਰਸਤੇ ਵਿੱਚ, ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨਾਂ ਨੇ ਉਸਨੂੰ ਘੇਰ ਲਿਆ, ਤਲਵਾਰ ਦਿਖਾ ਕੇ ਉਸਨੂੰ ਲੁੱਟ ਲਿਆ। ਉਸਨੇ ਦੱਸਿਆ ਕਿ ਲੁਟੇਰਿਆਂ ਨੇ ਆਪਣੇ ਮੂੰਹ ਢੱਕੇ ਹੋਏ ਸਨ ਅਤੇ ਉਸਦਾ ਪਰਸ ਖੋਹ ਲਿਆ ਅਤੇ ਉਸਦਾ ਮੋਬਾਈਲ ਫੋਨ ਅਤੇ ਹੋਰ ਸਮਾਨ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਭੱਜ ਕੇ ਜਾਨ ਬਚਾਈ।
ਉਸਨੇ ਦੱਸਿਆ ਕਿ ਲੁਟੇਰਿਆਂ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਪੁਲਿਸ ਨੂੰ ਘਟਨਾ ਦੀ ਰਿਪੋਰਟ ਨਹੀਂ ਕੀਤੀ ਤਾਂ ਉਹ ਉਸਨੂੰ ਜਾਨੋਂ ਮਾਰ ਦੇਣਗੇ। ਉਸਨੇ ਦੱਸਿਆ ਕਿ ਉਸਦੇ ਪਰਸ ਵਿੱਚ ਮਹੱਤਵਪੂਰਨ ਦਸਤਾਵੇਜ਼ ਸਨ, ਜੋ ਲੁਟੇਰੇ ਲੈ ਗਏ। ਪੀੜਤ ਨੇ ਘਟਨਾ ਦੀ ਪੁਲਿਸ ਨੂੰ ਜਾਣਕਾਰੀ ਦੇ ਕੇ ਕਾਰਵਾਈ ਦੀ ਮੰਗ ਕੀਤੀ ਐ।
ਇਸ ਸਬੰਧੀ ਡੀ.ਸੀ. ਬਰਨਾਲਾ ਟੀ. ਬੇਨਿਥ ਨੇ ਦੱਸਿਆ ਕਿ ਉਨ੍ਹਾਂ ਨੇ ਲੁੱਟ ਬਾਰੇ ਐਸ.ਐਸ.ਪੀ. ਬਰਨਾਲਾ ਨਾਲ ਗੱਲ ਕੀਤੀ ਹੈ ਅਤੇ ਸ਼ਹਿਰ ਵਿੱਚ ਸਟਰੀਟ ਲਾਈਟਾਂ ਅਤੇ ਪੀ.ਸੀ.ਆਰ. ਗਸ਼ਤ ਵਧਾਈ ਜਾ ਰਹੀ ਹੈ। ਉਸਨੇ ਕਿਹਾ ਕਿ ਮਾਮਲਾ ਗੰਭੀਰ ਹੈ ਅਤੇ ਪੁਲਿਸ ਨੂੰ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਡੀ.ਐਸ.ਪੀ. ਨੇ ਕਿਹਾ ਕਿ ਇੰਸਪੈਕਟਰ ਅੰਕੁਸ਼ ਕੁਮਾਰ ਦੇ ਬਿਆਨ ‘ਤੇ ਅਣਪਛਾਤੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

