
ਬੱਸੀ ਪਠਾਣਾਂ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਰਵਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਐ। ਨਗਰ ਕੌਂਸਲ ਮੀਟਿੰਗ ਦੌਰਾਨ ਪ੍ਰਧਾਨ ਖਿਲਾਫ ਬੇਭਰੋਸਗੀ ਮਤਾ ਲਿਆਂਦਾ ਗਿਆ ਜਿਸ ਨੂੰ ਮੀਟਿੰਗ ਵਿਚ ਸ਼ਾਮਲ ਹੋਏ ਕੌਂਸਰਾਂ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਵਾਰਡ ਨੰਬਰ 2 ਤੋਂ ਕੌਂਸਲਰ ਪਰਵਿੰਦਰ ਸਿੰਘ ਸੱਲ ਦੇ ਦੱਸਣ ਮੁਤਾਬਕ ਈਓ ਨੇ ਪ੍ਰਧਾਨ ਨੂੰ ਮੀਟਿੰਗ ਬਾਰੇ ਬਾਕਾਇਦਾ ਜਾਣਕਾਰੀ ਦਿੱਤੀ ਸੀ ਪਰ ਪ੍ਰਧਾਨ ਮੀਟਿੰਗ ਚ ਹਾਜ਼ਰ ਨਹੀਂ ਹੋਏ, ਜਿਸ ਦੇ ਚਲਦਿਆਂ ਮੀਟਿੰਗ ਚ ਆਏ ਕੌਂਸਲਰਾਂ ਨੇ ਸਰਬਸੰਮਤੀ ਨਾਲ ਬੇਭਰੋਸਗੀ ਮਤਾ ਪਾਸ ਕਰ ਕੇ ਪ੍ਰਧਾਨ ਨੂੰ ਅਹੁਦੇ ਤੋਂ ਹਟਾਉਣ ਦਾ ਮਤਾ ਪਾਸ ਕਰ ਦਿੱਤਾ ਐ।
ਉਧਰ ਨਗਰ ਕੌਂਸਲ ਮੀਟਿੰਗ ਦੌਰਾਨ ਵਾਪਰੇ ਇਸ ਘਟਨਾਕ੍ਰਮ ਤੋਂ ਬਾਅਦ ਨਵਾਂ ਵਿਵਾਦ ਪੈਦਾ ਹੋ ਗਿਆ ਹੈ। ਖਬਰਾਂ ਮੁਤਾਬਕ ਰਵਿੰਦਰ ਕੁਮਾਰ ਆਮ ਆਦਮੀ ਪਾਰਟੀ ਦੇ ਐਸਸੀ ਵਿੰਗ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਦੇ ਕਰੀਬੀ ਹਨ ਅਤੇ ਉਹਨਾਂ ਦੀ ਕਾਫੀ ਸਮੇਂ ਤੋਂ ਬੱਸੀ ਪਠਾਣਾਂ ਤੋਂ ਆਪ ਵਿਧਾਇਕ ਰੁਪਿੰਦਰ ਸਿੰਘ ਹੈਪੀ ਨਾਰਾਜਗ਼ੀ ਚੱਲੀ ਆ ਰਹੀ ਸੀ। ਉਨ੍ਹਾਂ ਨੂੰ ਪਹਿਲਾਂ ਵੀ ਹਟਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਸੀ। ਬੀਤੀ ਦਿਨ 15 ਦਸੰਬਰ ਨੂੰ ਸ਼ਾਮ 4 ਵਜੇ ਮੀਟਿੰਗ ਹੋਈ, ਜਿਸ ਵਿਚ ਪ੍ਰਧਾਨ ਹਾਜ਼ਰ ਨਹੀਂ ਹੋਏ। ਇਸ ਤੋਂ ਬਾਅਦ ਮੀਟਿੰਗ ਵਿਚ ਆਏ 11 ਕੌਂਸਲਰਾਂ ਨੇ ਸਰਬਸੰਮਤੀ ਨਾਲ ਬੇਭਰੋਸਗੀ ਮਤਾ ਪਾਸ ਕਰ ਕੇ ਪ੍ਰਧਾਨ ਨੂੰ ਅਹੁਦੇ ਤੋਂ ਹਟਾਉਣ ਦਾ ਮਤਾ ਪਾਸ ਕਰ ਦਿੱਤਾ।

