ਮੋਹਾਲੀ ਦੇ ਸੋਹਾਣਾ ’ਚ ਕਬੱਡੀ ਖਿਡਾਰੀ ਦਾ ਕਤਲ; ਟੂਰਨਾਮੈਂਟ ਦੌਰਾਨ ਰਾਣਾ ਬਲਾਚੌਰੀਆਂ ਦੇ ਮਾਰੀ ਗੋਲੀ

0
10

 

ਮੁਹਾਲੀ ਦੇ ਸੁਹਾਣਾ ਵਿੱਚ ਇੱਕ ਕਬੱਡੀ ਕੱਪ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਰਾਣਾ ਬਲਾਚੌਰੀਆਂ ਦਾ ਕਤਲ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਜਾਣਕਾਰੀ ਅਨੁਸਾਰ ਇੱਥੇ ਚੱਲਦੇ ਮੈਚ ਦੌਰਾਨ ਦੋ-ਤਿੰਨ ਮੋਟਰ ਸਾਈਕਲ ਸਵਾਰਾਂ ਨੇ ਰਾਣਾ ਬਲਾਚੌਰੀਆਂ ਤੇ ਗੋਲੀਆਂ ਚਲਾ ਦਿੱਤੀਆਂ। ਮੌਕੇ ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਘਟਨਾ ਤੋਂ ਬਾਅਦ ਇਲਾਕੇ ਅੰਦਰ ਦਹਿਸ਼ਤ ਦਾ ਮਾਹੌਲ ਐ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਮੌਕੇ ‘ਤੇ ਮੌਜੂਦ ਲੋਕਾਂ ਦੇ ਦੱਸਣ ਮੁਤਾਬਕ ਹਮਲਾਵਰ ਉੱਥੇ ਪਹਿਲਾਂ ਹੀ ਮੌਜੂਦ ਸਨ ਅਤੇ ਉਨ੍ਹਾਂ ਨੇ ਰਾਣਾ ਨੂੰ ਫੋਟੋ ਖਿਚਵਾਉਣ ਲਈ ਰੋਕਿਆ ਅਤੇ ਫਿਰ ਫਾਇਰਿੰਗ ਕਰ ਦਿੱਤੀ। ਜਦੋਂ ਲੋਕਾਂ ਨੇ ਮੁਲਜਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਹਵਾਈ ਫਾਇਰਿੰਗ ਕਰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।
ਖਬਰਾਂ ਮੁਤਾਬਕ ਰਾਣਾ ਬਲਾਚੌਰੀਆ ਦਾ ਪੂਰਾ ਨਾਮ ਦਿਗਵਿਜੇ ਰਾਣਾ ਸੀ ਅਤੇ ਉਹ ਕਬੱਡੀ ਦੀ ਦੁਨੀਆਂ ਦੇ ਵਿੱਚ ਰਾਣਾ ਬਲਾਚੌਰੀਆ ਦੇ ਨਾਮ ਨਾਲ ਜਾਣਿਆ ਜਾਂਦੀ ਸੀ। ਰਾਣਾ ਬਲਾਚੌਰੀਆ ਕਬੱਡੀ ਦਾ ਪ੍ਰਮੋਟਰ ਸੀ ਅਤੇ ਲੰਘੀ 5 ਦਸੰਬਰ ਨੂੰ ਹੀ ਉਨ੍ਹਾਂ ਦਾ ਵਿਆਹ ਹੋਇਆ ਸੀ।
ਉਧਰ ਘਟਨਾ ਤੋਂ ਬਾਅਦ ਪੰਜਾਬ ਭਰ ਅੰਦਰ ਦਹਿਸ਼ਤ ਦਾ ਮਾਹੌਲ ਐ। ਖਾਸ ਕਰ ਕੇ ਕਬੱਡੀ ਖੇਡ ਨਾਲ ਜੁੜੇ ਲੋਕਾਂ ਅੰਦਰ ਘਟਨਾ ਨੂੰ ਲੈ ਕੇ ਭਾਰੀ ਗੁੱਸਾ ਪਾਇਆ ਜਾ ਰਿਹਾ ਐ। ਘਟਨਾ ਤੋਂ ਬਾਅਦ ਮ੍ਰਿਤਕ ਦੇ ਜੱਦੀ ਪਿੰਡ ਅੰਦਰ ਸੋਗ ਦਾ ਮਾਹੌਲ ਐ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਪਿੰਡ ਦੇ ਸਾਬਕਾ ਸਰਪੰਚ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਦੇ ਹਾਲਾਤ ਦਿਨ ਪ੍ਰਤੀ ਦਿਨ ਮਾੜੇ ਹੁੰਦੇ ਨਜ਼ਰ ਆ ਰਹੇ ਹਨ, ਉਹਨਾਂ ਕਿਹਾ ਹੈ  ਕਿ ਇਸ ਨੌਜਵਾਨ ਦਾ ਵਿਆਹ ਕੁਝ ਦਿਨ ਪਹਿਲਾਂ ਹੀ ਹੋਇਆ ਸੀ, ਅਤੇ ਕਾਫੀ ਵਧੀਆ ਨੌਜਵਾਨ ਸੀ ਅਤੇ ਸਮੇਂ ਸਮੇਂ ਤੇ ਖੇਡਾਂ ਵੱਲ ਨੌਜਵਾਨਾਂ ਨੂੰ ਉਤਸਾਹਿਤ ਵੀ ਕਰਦਾ ਰਹਿੰਦਾ ਸੀ।
ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਣਾ ਬਲਾਚੋਰੀਆ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ । ਮੀਡੀਆ ਸਾਹਮਣੇ ਰੋਂਦੀ ਕੁਰਲਾਉਂਦੀ ਮ੍ਰਿਤਕ ਦੀ ਮਾਤਾ ਨੇ ਕਿਹਾ ਕਿ ਉਹਨਾਂ ਨੂੰ ਇਨਸਾਫ ਚਾਹੀਦਾ ਹੈ ਅਤੇ ਕਾਤਲਾਂ ਨੂੰ ਜਲਦ ਕਾਬੂ ਕੀਤਾ ਜਾਵੇ। ਇਸੇ ਦੌਰਾਨ ਗੋਪੀ ਘਣਸ਼ਾਮਪੂਰੀਆ ਨਾਮ ਦੇ ਇੱਕ ਸੋਸ਼ਲ ਮੀਡੀਆ ਹੈਂਡਲ ਉੱਤੋਂ ਰਾਣਾ ਬਲਾਚੋਰੀਏ ਦੇ ਕਤਲ ਦੀ ਜਿੰਮੇਵਾਰੀ ਲਈ ਗਈ ਹੈ ਜਿਸ ਦੇ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਦਾ ਬਦਲਾ ਲੈਣ ਦੀ ਗੱਲ ਕਹੀ ਗਈ ਹੈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਵੱਖ ਵੱਖ ਐਗਰਾਂ ਤੋਂ ਜਾਂਚ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here