
ਜਲੰਧਰ ਦੇ ਪੰਜਾਬੀ ਬਾਗ ਇਲਾਕੇ ਅੰਦਰ ਚੋਰਾਂ ਵੱਲੋਂ ਏਟੀਐਮ ਮਸ਼ੀਨ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਵਾਪਰੀ ਐ। ਲੁਟੇਰਿਆਂ ਵੱਲੋਂ ਮਸ਼ੀਨ ਨੂੰ ਗੈਸ ਕਟਰ ਦੀ ਮਦਦ ਨਾਲ ਕੱਟਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਐ। ਲੁਟੇਰਿਆਂ ਨੇ ਏਟੀਐਮ ਬੂਥ ਅੰਦਰ ਦਾਖਲ ਹੋ ਕੇ ਪਹਿਲਾਂ ਕੈਮਰਿਆਂ ਤੇ ਸਪਰੈਅ ਮਾਰੀ ਤੇ ਫਿਰ ਗੈਸ ਕਟਰ ਨਾਲ ਮਸ਼ੀਨ ਨੂੰ ਕੱਟਣਾ ਸ਼ੁਰੂ ਕੀਤਾ। ਚੋਰ ਸਫਲ ਹੋਏ ਜਾਂ ਨਹੀਂ ਇਸ ਬਾਰੇ ਅਜੇ ਪਤਾ ਨਹੀਂ ਚੱਲ ਸਕਿਆ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਖਬਰਾਂ ਮੁਤਾਬਕ ਦੇਰ ਰਾਤ ਦੋ ਚੋਰ ਗੈਸ ਕਟਰ ਨਾਲ ਪੰਜਾਬ ਨੈਸ਼ਨਲ ਬੈਂਕ ਦੇ ਏਟੀਐਮ ਵਿੱਚ ਦਾਖਲ ਹੋਏ ਅਤੇ ਆਉਂਦੇ ਸਾਰ ਉਨ੍ਹਾਂ ਨੇ ਆਪਣੀ ਪਛਾਣ ਛੁਪਾਉਣ ਲਈ ਏਟੀਐਮ ਅੰਦਰ ਸੀਸੀਟੀਵੀ ਕੈਮਰੇ ‘ਤੇ ਸਪਰੇਅ ਕੀਤਾ। ਇਸ ਤੋਂ ਬਾਅਦ ਗੈਸ ਕਟਰ ਨਾਲ ਏਟੀਐਮ ਨੂੰ ਕੱਟਣਾ ਸ਼ੁਰੂ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਤੋਂ ਲੁਟੇਰਿਆਂ ਦੀ ਸੂਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਐ। ਮਕਸੂਦਾਂ ਪੁਲਿਸ ਸਟੇਸ਼ਨ ਦੇ ਦੱਸਣ ਮੁਤਾਬਕ ਮੁਲਜ਼ਮਾਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

