ਮੋਹਾਲੀ ਪੁਲਿਸ ਦਾ ਰਾਣਾ ਬਲਾਚੌਰੀਆਂ ਕਤਲ ਮਾਮਲੇ ’ਚ ਐਕਸ਼ਨ; ਲਾਲੜੂ ’ਚ ਮੁਕਾਬਲੇ ਦੌਰਾਨ ਇਕ ਸ਼ੂਟਰ ਢੇਰ

0
6

ਮੋਹਾਲੀ ਪੁਲਿਸ ਨੇ ਰਾਣਾ ਬਲਾਚੌਰੀਆਂ ਕਤਲ ਮਾਮਲੇ ਵਿਚ ਵੱਡਾ ਐਕਸ਼ਨ ਕੀਤਾ ਐ। ਪੁਲਿਸ ਨੇ ਨੌਸ਼ਹਿਰਾ ਪੰਨੂਆਂ, ਤਰਨ ਤਾਰਨ ਦੇ ਰਹਿਣ ਵਾਲੇ ਹਰਪਿੰਦਰ ਉਰਫ਼ ਮਿੱਡੂ ਦਾ ਐਨਕਾਊਂਟਰ ਕੀਤਾ ਐ। ਜਾਣਕਾਰੀ ਅਨੁਸਾਰ ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਦੌਰਾਨ ਹੋਏ ਮੁਕਾਬਲੇ ਦੌਰਾਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਦੋ ਪੁਲਿਸ ਕਰਮਚਾਰੀ ਵੀ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ ਅਤੇ ਉਸਦਾ ਗੰਭੀਰ ਅਪਰਾਧਿਕ ਪਿਛੋਕੜ ਹੈ।

ਖਬਰਾਂ ਮੁਤਾਬਕ ਏਜੀਟੀਐਫ ਟੀਮ ਅਤੇ ਮੋਹਾਲੀ ਪੁਲਿਸ, ਜਿਸ ਵਿੱਚ ਡੀਐਸਪੀ ਬਿਕਰਮ ਬਰਾੜ ਵੀ ਸ਼ਾਮਲ ਹਨ, ਨੇ ਮੁਲਜ਼ਮ ਨੂੰ ਫੜਨ ਲਾਲੜੂ ਇਲਾਕੇ ਵਿਚ ਛਾਪੇਮਾਰੀ ਕੀਤੀ। ਜਿਸ ਦੌਰਾਨ ਦੋ ਸ਼ੱਕੀਆਂ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ, ਇਸ ਤੋਂ ਬਾਅਦ ਪੁਲਿਸ ਦੀ ਕਾਰਵਾਈ ਦੌਰਾਨ ਮੁਲਜਮ ਦੀ ਮੌਤ ਹੋ ਗਈ। ਖਬਰਾਂ ਮੁਤਾਬਕ ਘਟਨਾ ਦੇ ਮਾਸਟਰਮਾਈਡ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਐ। ਮੁਲਜ਼ਮ ਦੀ ਗ੍ਰਿਫਤਾਰੀ ਦਿੱਲੀ ਏਅਰਪੋਰਟ ਤੋਂ ਹੋਈ ਦੱਸੀ ਜਾ ਰਹੀ ਐ।

ਦੱਸਣਯੋਗ ਐ ਕਿ ਪੰਜਾਬ ਪੁਲਿਸ ਨੇ ਰਾਣਾ ਬਲਾਚੌਰੀਆ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਦੀ ਪਛਾਣ ਕਰ ਕੇ ਇਨ੍ਹਾਂ ਦਾ ਭਾਲ ਕੀਤੀ ਜਾ ਰਹੀ ਸੀ। ਪੁਲਿਸ ਵੱਲੋਂ ਕਤਲ ਕਾਂਡ ਨੂੰ ਅੰਜ਼ਾਮ ਦੇ ਵਾਲੇ ਦੋ ਸ਼ੂਟਰਾਂ ਦੀ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਸਨ। ਇਨ੍ਹਾਂ ਵਿੱਚ ਆਦਿਤਿਆ ਕਪੂਰ ਅਤੇ ਕਰਨ ਪਾਠਕ ਸ਼ਾਮਲ ਹਨ, ਜਿਨ੍ਹਾਂ ਨੇ ਪੂਰੀ ਯੋਜਨਾਬੰਦੀ ਨਾਲ ਕਤਲ ਨੂੰ ਅੰਜਾਮ ਦਿੱਤਾ ਸੀ।

ਇਸ ਵਾਰਦਾਤ ਵਿਚ ਸਿਰਫ਼ ਇਹ ਨਿਸ਼ਾਨੇਬਾਜ਼ ਸ਼ਾਮਲ ਨਹੀਂ ਸਨ, ਸਗੋਂ ਟੂਰਨਾਮੈਂਟ ਤੋਂ ਰਾਣਾ ਬਾਰੇ ਪਲ-ਪਲ ਰੇਕੀ ਕਰਨ ਅਤੇ ਜਾਣਕਾਰੀ ਦੇਣ ਵਾਲੇ ਹੋਰ ਲੋਕ ਵੀ ਸ਼ਾਮਲ ਹਨ। ਮੋਹਾਲੀ ਪੁਲਿਸ ਦੀ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਟੂਰਨਾਮੈਂਟ ਵਿੱਚ ਪੁਲਿਸ ਸੁਰੱਖਿਆ ਦੀ ਮੌਜੂਦਗੀ ਦੇ ਬਾਵਜੂਦ ਕਤਲ ਨੂੰ ਬਹੁਤ ਹੀ ਸਾਵਧਾਨੀ ਨਾਲ ਯੋਜਨਾਬੱਧ ਕੀਤਾ ਗਿਆ ਸੀ। ਹਾਲਾਂਕਿ, ਪੁਲਿਸ ਨੇ ਹੁਣ ਕਾਰਵਾਈ ਕਰਦਿਆਂ ਇਕ ਸ਼ੂਟਰ ਨੂੰ ਗ੍ਰਿਫਤਾਰ ਕੀਤਾ ਐ। ਖਬਰਾਂ ਮੁਤਾਬਕ ਪੁਲਿਸ ਵੱਲੋਂ ਤੀਜੇ ਸਾਥੀ ਅਤੇ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਨ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here