ਪੰਚਕੂਲਾ ਪੁਲਿਸ ਦਾ ਸੋਨੂੰ ਨੌਲਟਾ ਕਤਲ ਮਾਮਲੇ ’ਚ ਐਕਸ਼ਨ; ਹਥਿਆਰ ਤੇ ਸਿਮ ਸਪਲਾਈ ਕਰਨ ਵਾਲੇ ਦੋ ਮੁਲਜ਼ਮ ਕਾਬੂ

0
13

 

ਪੰਚਕੂਲਾ ਪੁਲਿਸ ਨੇ ਸਥਾਨਕ ਅਮਰਾਵਤੀ ਇਲਾਕੇ ਵਿੱਚ ਵਾਪਰੇ ਸੋਨੂੰ ਨੋਲਟਾ ਕਤਲ ਮਾਮਲੇ ਨਾਲ ਜੁੜੇ ਦੋ ਮੁਲਜ਼ਮਾਂ ਨੂੰ ਮੋਹਾਲੀ ਦੇ ਖਰੜ ਇਲਾਕੇ ਵਿਚੋਂ ਗ੍ਰਿਫਤਾਰ ਕੀਤਾ ਐ। ਦੋਵੇਂ ਮੁਲਜਮਾਂ ਨੇ ਕਤਲ ਲਈ ਹਥਿਆਰ ਮੋਬਾਈਲ ਫੋਨ ਅਤੇ ਸਿਮ ਕਾਰਡ ਸਪਲਾਈ ਕੀਤਾ ਸੀ। ਮੁਲਜ਼ਮਾਂ ਦੀ ਪਛਾਣ ਸ਼ਿਵਮ (23), ਵਾਸੀ ਫਰੀਦਕੋਟ, ਪੰਜਾਬ ਅਤੇ ਗੋਪਾਲ ਕੁਮਾਰ, ਵਾਸੀ ਫਰੀਦਕੋਟ ਵਜੋਂ ਹੋਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਮੁਲਜ਼ਮ ਗੈਂਗਸਟਰ ਹੈਰੀ ਬਾਕਸਰ ਲਈ ਕੰਮ ਕਰ ਰਹੇ ਸਨ।

ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਸੀਪੀ ਕ੍ਰਾਈਮ ਮਨਪ੍ਰੀਤ ਸੂਦਨ ਨੇ ਦੱਸਿਆ ਕਿ ਕਤਲ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੋ ਹੋਰਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਚੰਡੀਗੜ੍ਹ ਵਿੱਚ ਪੈਰੀ ਕਤਲ ਕੇਸ ਨਾਲ ਵੀ ਜੁੜੇ ਹੋਏ ਸਨ ਅਤੇ ਇੱਕ ਹੋਰ ਕਤਲ ਦੀ ਯੋਜਨਾ ਬਣਾ ਰਹੇ ਸਨ।

ਡੀਸੀਪੀ ਕ੍ਰਾਈਮ ਮਨਪ੍ਰੀਤ ਸੂਦਨ ਨੇ ਖੁਲਾਸਾ ਕੀਤਾ ਕਿ ਸੋਨੂੰ ਨੋਲਟਾ ਕਤਲ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਚੰਡੀਗੜ੍ਹ ਵਿੱਚ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਪੈਰੀ ਦੇ ਕਤਲ ਵਿੱਚ ਵੀ ਸ਼ਾਮਲ ਸਨ। ਇਨ੍ਹਾਂ ਮੁਲਜ਼ਮਾਂ ਨੇ ਪੈਰੀ ਨੂੰ ਮਾਰਨ ਵਾਲੇ ਚਾਰ ਅਪਰਾਧੀਆਂ ਨੂੰ ਹਥਿਆਰ ਵੀ ਮੁਹੱਈਆ ਕਰਵਾਏ ਸਨ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਵੀਡੀਓ ਕਾਲਾਂ ਰਾਹੀਂ ਹਥਿਆਰਾਂ ਦੇ ਭੰਡਾਰਨ ਦੇ ਸਥਾਨਾਂ ਬਾਰੇ ਜਾਣਕਾਰੀ ਦਿੰਦੇ ਸਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਇਨ੍ਹਾਂ ਮੁਲਜ਼ਮਾਂ ਨੇ ਪਿਊਸ਼ ਪਿਪਲਾਨੀ ਅਤੇ ਅੰਕੁਸ਼ ਨਾਲ ਮਿਲ ਕੇ ਪੰਜਾਬ ਵਿੱਚ ਇੱਕ ਕਤਲ ਵੀ ਕੀਤਾ ਸੀ। ਪੁਲਿਸ ਅਨੁਸਾਰ, ਮੁਲਜ਼ਮ ਸ਼ਿਵਮ ਵਿਰੁੱਧ ਪਹਿਲਾਂ ਵੀ ਦੋ ਅਪਰਾਧਿਕ ਮਾਮਲੇ ਦਰਜ ਹਨ, ਜਦੋਂ ਕਿ ਗੋਪਾਲ ਕੁਮਾਰ ਵਿਰੁੱਧ ਇੱਕ ਅਪਰਾਧਿਕ ਮਾਮਲਾ ਦਰਜ ਹੈ। ਡੀਸੀਪੀ ਨੇ ਦੱਸਿਆ ਕਿ ਇਹ ਮੁਲਜ਼ਮ ਇੱਕ ਹੋਰ ਕਤਲ ਦੀ ਸਾਜ਼ਿਸ਼ ਰਚ ਰਹੇ ਸਨ, ਪਰ ਪੰਚਕੂਲਾ ਪੁਲਿਸ ਨੇ ਇੱਕ ਸੂਹ ਦੇ ਆਧਾਰ ‘ਤੇ ਉਨ੍ਹਾਂ ਨੂੰ ਸਮੇਂ ਸਿਰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਦੋਵਾਂ ਰਾਜਾਂ ਦੀ ਪੁਲਿਸ ਚੰਡੀਗੜ੍ਹ ਅਤੇ ਪੰਚਕੂਲਾ ਨਾਲ ਸਬੰਧਤ ਮਾਮਲਿਆਂ ‘ਤੇ ਤਾਲਮੇਲ ਨਾਲ ਕੰਮ ਕਰ ਰਹੀ ਹੈ, ਅਤੇ ਬਾਕੀ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here