ਮੋਗਾ ਦੇ ਦੋਲਤਪੁਰਾ ਤੋਂ ਅਕਾਲੀ ਉਮੀਦਵਾਰ ਜੇਤੂ; ਗੁਰਦਰਸ਼ਨ ਢਿੱਲੋਂ ਨੇ 9 ਵੋਟਾਂ ਨਾਲ ਦਰਜ ਕੀਤੀ ਜਿੱਤ

0
16

ਮੋਗਾ ਬਲਾਕ ਸੰਮਤੀ ਚੋਣਾਂ ਦੇ ਨਤੀਜੇ ਸਾਹਮਣੇ ਆ ਗਏ ਹਨ। ਜ਼ੋਨ ਨੰਬਰ 2, ਦੌਲਤਪੁਰਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਰਦਰਸ਼ਨ ਸਿੰਘ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ। ਗੁਰਦਰਸ਼ਨ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਅੰਗਰੇਜ਼ ਸਿੰਘ ਸਮਰਾ ਨੂੰ 9 ਵੋਟਾਂ ਦੇ ਫਰਕ ਨਾਲ ਹਰਾਇਆ ਐ। ਨਤੀਜਾ ਐਲਾਨ ਹੋਣ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਪਾਰਟੀ ਆਗੂਆਂ ਵੱਲੋਂ ਗੁਰਦਰਸ਼ਨ ਸਿੰਘ ਢਿੱਲੋਂ ਨੂੰ ਵਧਾਈਆਂ ਦਿੱਤੀਆਂ ਗਈਆਂ ਅਤੇ ਇਸ ਜਿੱਤ ਨੂੰ ਮੋਗਾ ਖੇਤਰ ਵਿੱਚ ਪਾਰਟੀ ਦੀ ਮਜ਼ਬੂਤ ਹਾਜ਼ਰੀ ਵਜੋਂ ਦੇਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here