
ਲੁਧਿਆਣਾ ਦੇ ਤਾਜਪੁਰ ਰੋਡ ਦੇ ਸਥਿਤ ਕੇਂਦਰੀ ਜੇਲ੍ਹ ਅੰਦਰ ਬੀਤੀ ਰਾਤ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਕਿਸੇ ਮੁੱਦੇ ਨੂੰ ਲੈ ਕੇ ਕੈਂਦੀਆਂ ਵਿਚਕਾਰ ਝੜਪ ਹੋ ਗਈ। ਝਗੜਾ ਐਨਾ ਵੱਧ ਗਿਆ ਕਿ ਚਾਰੇ ਪਾਸੇ ਹਫੜਾ-ਦਫੜੀ ਮੱਚ ਗਈ ਅਤੇ ਕੁੱਝ ਹੀ ਪਲਾਂ ਅੰਦਰ ਸਥਿਤੀ ਕਾਬੂ ਤੋਂ ਬਾਹਰ ਹੋ ਗਈ। ਮੌਕੇ ਤੇ ਮੌਜੂਦ ਅਧਿਕਾਰੀਆਂ ਨੇ ਸਥਿਤੀ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕੈਦੀਆਂ ਨੇ ਅਧਿਕਾਰੀਆਂ ਤੇ ਵੀ ਹਮਲਾ ਕਰ ਦਿੱਤਾ। ਬਾਦ ਮੌਕੇ ਤੇ ਪਹੁੰਚੇ ਆਲਾ ਅਧਿਕਾਰੀਆਂ ਨੇ ਮੁਸ਼ਕਲ ਨਾਲ ਮਾਮਲਾ ਸ਼ਾਂਤ ਕਰਵਾਇਆ।
ਘਟਨਾ ਦੀ ਸੂਚਨਾ ਮਿਲਣ ‘ਤੇ ਜੇਲ੍ਹ ਸੁਪਰਡੈਂਟ ਕੁਲਵੰਤ ਸਿੱਧੂ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ, ਇੱਕ ਕੈਦੀ ਨੇ ਸੁਪਰਡੈਂਟ ਦੇ ਸਿਰ ‘ਤੇ ਇੱਟ ਮਾਰੀ, ਜਿਸ ਕਾਰਨ ਗੰਭੀਰ ਸੱਟਾਂ ਲੱਗੀਆਂ,ਜਿਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ। ਡੀਸੀਪੀ ਸੁਰੱਖਿਆ ਜਗਜੀਤ ਸਿੰਘ ਨੂੰ ਵੀ ਗੋਡੇ ‘ਤੇ ਸੱਟ ਲੱਗੀ ਹੈ ਅਤੇ ਉਹ ਹਸਪਤਾਲ ਵਿੱਚ ਭਰਤੀ ਹਨ। ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਅਧਿਕਾਰੀਆਂ ਤੋਂ ਸਥਿਤੀ ਦੀ ਰਿਪੋਰਟ ਮੰਗੀ ਹੈ। ਇਸ ਦੌਰਾਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਸਮੇਤ ਸੀਨੀਅਰ ਅਧਿਕਾਰੀ ਸਥਿਤੀ ਦੀ ਨਿਗਰਾਨੀ ਲਈ ਜੇਲ੍ਹ ਪਹੁੰਚੇ।

