ਖੰਨਾ ਪੁਲਿਸ ਨੇ ਵਾਹਨਾਂ ’ਤੇ ਰਿਫਲੈਕਟਰ ਲਗਾਏ; ਧੁੰਦ ਦੇ ਮੌਸਮ ਦੇ ਚਲਦਿਆਂ ਕੀਤਾ ਉਪਰਾਲਾ

0
11

 

ਪੰਜਾਬ ਅੰਦਰ ਧੁੰਦ ਦਾ ਦੌਰ ਸ਼ੁਰੂ ਹੋ ਚੁੱਕਾ ਐ, ਜਿਸ ਦੇ ਚਲਦਿਆਂ ਹਾਦਸਿਆਂ ਦਾ ਖਤਰਾ ਵੱਧ ਜਾਂਦਾ ਐ। ਖੰਨਾ ਪੁਲਿਸ ਨੇ ਧੁੰਦ ਦੌਰਾਨ ਵਾਹਨਾਂ ਦੀ ਦਿੱਖ ਬਿਹਤਰ ਬਣਾਉਣ ਦੇ ਮਕਸਦ ਨਾਲ ਵਾਹਨਾਂ ਤੇ ਰਿਫਲੈਕਟਰ ਲਾਉਣ ਦੀ ਮੁਹਿੰਮ ਵਿੱਢੀ ਗਈ ਐ, ਜਿਸ ਦੇ ਤਹਿਤ ਅੱਜ ਵਾਹਨਾਂ ਤੇ ਰਿਫਲੈਕਟਰ ਲਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਕਰਮਵੀਰ ਸਿੰਘ ਤੂਰ ਨੇ ਦੱਸਿਆ ਕਿ ਖੰਨਾ ਪੁਲਿਸ ਨੇ ਐਸਐਸਪੀ ਜੋਤੀ ਯਾਦਵ ਬੈਂਸ ਦੇ ਨਿਰਦੇਸ਼ਾਂ ਹੇਠ ਸ਼ਹਿਰ ਦੇ ਵਾਹਨਾਂ ‘ਤੇ ਰਿਫਲੈਕਟਰ ਲਗਾਏ। ਉਨ੍ਹਾਂ ਜਨਤਾ ਨੂੰ ਧੁੰਦ ਵਿੱਚ ਹਾਦਸਿਆਂ ਦੇ ਜੋਖਮ ਨੂੰ ਘਟਾਉਣ ਲਈ ਆਪਣੇ ਵਾਹਨਾਂ ‘ਤੇ ਰਿਫਲੈਕਟਰ ਲਗਾਉਣ ਦੀ ਅਪੀਲ ਕੀਤੀ ਐ।

LEAVE A REPLY

Please enter your comment!
Please enter your name here