ਗੁਰਦਾਸਪੁਰ ਬਲਾਕ ਅੰਦਰ ਆਪ ਦੀ ਝੰਡੀ/ 21 ਬਲਾਕ ਸੰਮਤੀਆਂ ’ਚੋਂ 19 ਤੇ ਕਬਜ਼ਾ/ ਜ਼ਿਲ੍ਹਾ ਪ੍ਰੀਸ਼ਦ ਦੀਆਂ ਸਾਰੀਆਂ 3 ’ਤੇ ਵੀ ਜੇਤੂ

0
11

ਗੁਰਦਾਸਪੁਰ ਅੰਦਰ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਐ। ਇੱਥੇ 21 ਬਲਾਕ ਸੰਮਤੀ ਸੀਟਾਂ ਵਿਚੋਂ 19 ਉਤੇ ਆਮ ਆਦਮੀ ਪਾਰਟੀ ਨੇ ਕਬਜ਼ਾ ਕਰ ਲਿਆ ਐ। ਇਸੇ ਤਰ੍ਹਾਂ 3 ਦੀਆਂ 3 ਜ਼ਿਲ੍ਹਾ ਪ੍ਰੀਸ਼ਦ ਸੀਟਾਂ ਵੀ ਆਮ ਆਦਮੀ ਪਾਰਟੀ ਦੀ ਝੋਲੀ ਵਿਚ ਗਈਆਂ ਹਨ। ਜਿੱਤ ਦਾ ਐਲਾਨ ਹੁੰਦੇ ਹੀ ਵੱਡੀ ਗਿਣਤੀ ਵਿਚ ਇਕੱਤਰ ਹੋਏ ਆਮ ਆਦਮੀ ਪਾਰਟੀ ਵਰਕਰਾਂ ਨੇ ਢੋਲ ਵਜਾ ਕੇ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ। ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਵਿਰੋਧੀਆਂ ਦੇ ਹੰਕਾਰ ਦੀ ਹਾਰ ਹੋਈ ਐ ਅਤੇ ਹੁਣ ਪਿੰਡਾਂ ਦਾ ਵਿਕਾਸ ਵੱਡੇ ਪੱਧਰ ਉਤੇ ਹੋਵੇਗਾ।

LEAVE A REPLY

Please enter your comment!
Please enter your name here