ਮੋਗਾ ਜ਼ਿਲ੍ਹਾ ਪ੍ਰੀਸ਼ਦ ਚੋਣਾਂ ’ਚ ਕਾਂਗਰਸ ਦੀ ਵੱਡੀ ਜਿੱਤ/ ਮਲਵਿਕਾ ਸੂਦ ਦੇ ਘਰ ਮਨਾਏ ਜਸ਼ਨ ਤੇ ਕੀਤੀ ਮੀਟਿੰਗ/ ਮਲਵਿਕਾ ਸੂਦ ਨੇ ਨਤੀਜੇ ਨੂੰ ਦੱਸਿਆ 27 ਦੀ ਸੈਮੀਫਾਇਨਲ

0
11

ਮੋਗਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਐ, ਜਿਸ ਦੇ ਚਲਦਿਆਂ ਵਰਕਰਾਂ ਅੰਦਰ ਖੁਸ਼ੀ ਪਾਈ ਜਾ ਰਹੀ ਐ। ਇਸ ਜਿੱਤ ਦੀ ਖੁਸ਼ੀ ਮੌਕੇ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮਲਵਿਕਾ ਸੂਦ ਦੇ ਨਿਵਾਸ ਸਥਾਨ ’ਤੇ ਸਾਰੇ ਜੇਤੂ ਉਮੀਦਵਾਰਾਂ, ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਜ਼ਸ਼ਨ ਮਨਾਏ ਅਤੇ ਅਹਿਮ ਮੀਟਿੰਗ ਵੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਮਲਵਿਕਾ ਸੂਦ ਨੇ ਕਿਹਾ ਕਿ ਇਹ ਜਿੱਤ ਸਿਰਫ਼ ਚੋਣ ਦੀ ਜਿੱਤ ਨਹੀਂ, ਸਗੋਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੀ ਵੱਡੀ ਲੀਡ ਦਾ ਸੰਕੇਤ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਸਪਸ਼ਟ ਸੁਨੇਹਾ ਦੇ ਦਿੱਤਾ ਹੈ ਕਿ ਜ਼ਮੀਨੀ ਪੱਧਰ ’ਤੇ ਉਸਦਾ ਕੋਈ ਆਧਾਰ ਨਹੀਂ ਬਚਿਆ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕੁਝ ਜੋਨਾਂ ਵਿੱਚ ਉਮੀਦਵਾਰਾਂ ਨਾਲ ਤੰਗ-ਪਰੇਸ਼ਾਨ ਕਰਨ ਦੀਆਂ ਘਟਨਾਵਾਂ ਸਾਹਮਣੇ ਆਈਆਂ। ਕੁਝ ਥਾਵਾਂ ’ਤੇ ਉਮੀਦਵਾਰਾਂ ਨੂੰ ਡਰਾਇਆ-ਧਮਕਾਇਆ ਗਿਆ ਅਤੇ ਪੁਲਿਸ ਦਬਾਅ ਵੀ ਬਣਾਇਆ ਗਿਆ, ਪਰ ਫਿਰ ਵੀ ਵਰਕਰਾਂ ਦੇ ਹੌਸਲੇ ਨਹੀਂ ਟੁੱਟੇ। ਮਲਵਿਕਾ ਸੂਦ ਨੇ ਕਿਹਾ ਕਿ ਉਹ ਹਮੇਸ਼ਾ ਆਪਣੇ ਵਰਕਰਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਰਹੇਗੀ।

ਉਨ੍ਹਾਂ ਵਰਕਰਾਂ ਨੂੰ ਕਿਹਾ ਕਿ “ਮੈਂ ਤੁਹਾਡੀ ਬੇਟੀ ਤੇ ਭੈਣ ਵਾਂਗ ਹਮੇਸ਼ਾ ਤੁਹਾਡੇ ਨਾਲ ਖੜ੍ਹੀ ਹਾਂ। ਇਹ ਜਿੱਤ ਤੁਹਾਡੇ ਹੌਸਲੇ, ਇਕਜੁੱਟਤਾ ਅਤੇ ਮਿਹਨਤ ਦਾ ਨਤੀਜਾ ਹੈ।”ਅੰਤ ਵਿੱਚ ਮਲਵਿਕਾ ਸੂਦ ਅਤੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਨੇ ਸਾਰੇ ਜਿੱਤੂ ਉਮੀਦਵਾਰਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਲਈ ਸੜਕ ਤੋਂ ਲੈ ਕੇ ਸੰਸਥਾਵਾਂ ਤੱਕ ਲੜਾਈ ਲੜਦੀ ਰਹੇਗੀ।

ਇਸ ਮੌਕੇ ਵਿਸ਼ੇਸ਼ ਤੌਰ ’ਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ ਹਾਜ਼ਰ ਰਹੇ। ਉਨ੍ਹਾਂ ਦੇ ਨਾਲ ਕਈ ਸੀਨੀਅਰ ਆਗੂਆਂ ਅਤੇ ਬਲਾਕ ਤੇ ਪਿੰਡ ਪੱਧਰ ਦੇ ਵਰਕਰਾਂ ਨੇ ਵੀ ਭਾਗ ਲਿਆ। ਮੀਟਿੰਗ ਦੌਰਾਨ ਚੋਣਾਂ ਵਿੱਚ ਕੀਤੀ ਗਈ ਮਿਹਨਤ, ਆਈਆਂ ਮੁਸ਼ਕਲਾਂ ਅਤੇ ਭਵਿੱਖ ਦੀ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਜਿੱਤ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਦਿਨ-ਰਾਤ ਦੀ ਮਿਹਨਤ ਅਤੇ ਲੋਕਾਂ ਦੇ ਭਰੋਸੇ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਚੋਣਾਂ ਦੌਰਾਨ ਕਈ ਥਾਵਾਂ ’ਤੇ ਧੱਕੇਸ਼ਾਹੀ ਵੀ ਹੋਈ, ਪਰ ਇਸ ਦੇ ਬਾਵਜੂਦ ਵਰਕਰ ਡਟ ਕੇ ਖੜ੍ਹੇ ਰਹੇ ਅਤੇ ਲੋਕਤੰਤਰ ਦੀ ਜਿੱਤ ਹੋਈ। ਉਨ੍ਹਾਂ ਕਿਹਾ ਕਿ ਕੁਝ ਖੇਤਰਾਂ ਵਿੱਚ ਰੀਕਾਊਂਟਿੰਗ ਵੀ ਕਰਵਾਈ ਗਈ, ਪਰ ਨਤੀਜੇ ਸਪਸ਼ਟ ਤੌਰ ’ਤੇ ਕਾਂਗਰਸ ਦੇ ਹੱਕ ਵਿੱਚ ਰਹੇ।

LEAVE A REPLY

Please enter your comment!
Please enter your name here