ਬਠਿੰਡਾ ’ਚ ਨਸ਼ਾ ਤਸਕਰਾਂ ਦੀ ਗੁੰਡਾਗਰਦੀ/ ਉੜੀਆ ਬਸਤੀ ’ਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ

0
11

ਬਠਿੰਡਾ ਦੀ ਉੜੀਆ ਬਸਤੀ ਇਲਾਕੇ ਅੰਦਰ ਕੁੱਝ ਲੋਕਾਂ ਵੱਲੋਂ ਸ਼ਰੇਆਮ ਗੁੰਡਾਗਰਦੀ ਦੀ ਖਬਰ ਐ। ਸਥਾਨਕ ਵਾਸੀਆਂ ਨੇ ਘਟਨਾ ਲਈ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਨੂੰ ਜ਼ਿੰਮੇਵਾਰ ਦੱਸਿਆ ਐ। ਹਮਲੇ ਵਿਚ ਦੋ ਨੌਜਵਾਨ ਗੰਭੀਰ ਜ਼ਖਮੀ ਹੋਏ ਨੇ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਸਥਾਨਕ ਵਾਸੀਆਂ ਨੇ ਪੁਲਿਸ ਤੇ ਨਸ਼ਾ ਤਸਕਰਾਂ ਖਿਲਾਫ ਬਣਦੀ ਕਾਰਵਾਈ ਨਾ ਕਰਨ ਦੇ ਇਲਜਾਮ ਲਾਏ ਨੇ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਬਸਤੀ ‘ਚ ਕੁਝ ਲੋਕ ਬਾਹਰੋਂ ਆ ਕੇ ਚਿੱਟਾ ਵੇਚਦੇ ਹਨ, ਜਿਸ ਕਾਰਨ ਉਨ੍ਹਾਂ ਦੇ ਨੌਜਵਾਨ ਚਿੱਟੇ ਦੀ ਲਤ ਦਾ ਸ਼ਿਕਾਰ ਹੋ ਰਹੇ ਹਨ।

ਇਸ ਸਬੰਧੀ ਕਈ ਵਾਰ ਬਾਹਰਲੇ ਇਲਾਕਿਆਂ ਤੋਂ ਆਉਣ ਵਾਲੇ ਉਕਤ ਨੌਜਵਾਨਾਂ ਨੂੰ ਚਿੱਟਾ ਵੇਚਣ ਤੋਂ ਰੋਕਿਆ ਗਿਆ ਪਰ ਇਸ ਦਾ ਕੋਈ ਅਸਰ ਨਹੀਂ ਹੋਇਆ। ਇਸ ਵਾਰ ਵੀ ਜਦੋਂ ਬਸਤੀ ਦੇ ਕੁੱਝ ਨੌਜਵਾਨਾਂ ਨੇ ਬਾਹਰਲੇ ਨੌਜਵਾਨਾਂ ਨੂੰ ਚਿੱਟਾ ਵੇਚਣ ਤੋਂ ਰੋਕਿਆ ਤਾਂ ਉਹ ਪਹਿਲਾਂ ਵਾਪਸ ਚਲੇ ਗਏ, ਪਰ ਬਾਅਦ ‘ਚ 25-30 ਸਾਥੀਆਂ ਸਮੇਤ ਮੁੜ ਆ ਕੇ ਬਸਤੀ ‘ਚ ਵਿਰੋਧ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਲੋਕਾਂ ’ਤੇ ਹਮਲਾ ਕਰ ਦਿੱਤਾ। ਹਮਲਾਵਰ ਲਾਠੀਆਂ ਅਤੇ ਰਾਡਾਂ ਨਾਲ ਲੈਸ ਸਨ ਅਤੇ ਕਾਫ਼ੀ ਦੇਰ ਤੱਕ ਗੁੰਡਾਗਰਦੀ ਕਰਦੇ ਰਹੇ। ਇਸ ਦੌਰਾਨ ਕਈ ਘਰਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਵੀ ਤੋੜ ਦਿੱਤੇ ਗਏ।

ਗੰਭੀਰ ਜ਼ਖਮੀਆਂ ਦੀ ਪਛਾਣ 27 ਸਾਲਾ ਮਿੰਟੂ  ਅਤੇ 28 ਸਾਲਾ ਕੰਭੂਧਰ ਵਜੋਂ ਹੋਈ ਐ। ਹਮਲੇ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਮਿਲਣ ’ਤੇ ਥਾਣਾ ਥਰਮਲ ਦੀ ਪੁਲਸ ਅਤੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਮੈਂਬਰ ਮੌਕੇ ’ਤੇ ਪਹੁੰਚੇ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ, ਜਦਕਿ ਸੋਸਾਇਟੀ ਦੇ ਮੈਂਬਰਾਂ ਨੇ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਮੌਕੇ ਤੇ ਪਹੁੰਚੇ ਐਸਐਸਪੀ ਅਮਨਿਤ ਕੋਡਲ ਨੇ ਘਟਨਾ ਲਈ ਜ਼ਿੰਮੇਵਾਰ ਲੋਕਾਂ ਖਿਲਾਫ ਸਖਤ ਕਾਰਵਾਈ ਦਾ ਭਰੋਸਾ ਦਿੱਤਾ ਐ।

LEAVE A REPLY

Please enter your comment!
Please enter your name here