ਹਾਈ ਕੋਰਟ ਵੱਲੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਖ਼ਾਰਜ/ ਸਮਾਂ ਘੱਟ ਹੋਣ ਦਾ ਦਿੱਤਾ ਹਵਾਲਾ/ ਅਗਲੇ ਸੈਸ਼ਨ ਲਈ ਫੇਰ ਤੋਂ ਪਾਉਣੀ ਪਵੇਗੀ ਪਟੀਸ਼ਨ

0
11

 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਾਂਸਦ ਅੰਮ੍ਰਿਤਪਾਲ ਦੀ ਪੈਰੋਲ ਪਟੀਸ਼ਨ ਖਾਰਜ ਕਰ ਦਿੱਤੀ ਐ। ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਨੂੰ ਹੈਲੀਕਾਪਟਰ ਲੈਣ ਵੀ ਜਾਏਗਾ ਤਾਂ 10 ਘੰਟੇ ਲੱਗ ਜਾਣਗੇ। ਕੱਲ੍ਹ ਸੈਸ਼ਨ ਦ ਆਖਰੀ ਦਿਨ ਹੈ, ਇਸ ਲਈ ਹੁਣ ਇਸ ਵਿਚ ਕੁੱਝ ਨਹੀਂ ਹੋ ਸਕਦਾ।
ਇਸ ਦੀ ਪੁਸ਼ਟੀ ਕਰਦਿਆਂ ਅੰਮ੍ਰਿਤਪਾਲ ਦੇ ਵਕੀਲ ਈਮਾਨ ਸਿੰਘ ਖਾਰਾ ਨੇ  ਕਿਹਾ ਕਿ ਸੈਸ਼ਨ 8 ਨਵੰਬਰ ਨੂੰ ਐਲਾਨਿਆ ਗਿਆ ਸੀ। ਅੰਮ੍ਰਿਤਪਾਲ ਨੇ 12 ਨਵੰਬਰ ਨੂੰ ਇੱਕ ਪੱਤਰ ਭੇਜਿਆ ਸੀ, ਜਿਸ ਤੋਂ ਬਾਅਦ ਅਸੀਂ ਹਾਈ ਕੋਰਟ ਵਿੱਚ ਰਿੱਟ ਦਾਇਰ ਕੀਤੀ। ਇਸ ਤੋਂ ਬਾਅਦ, ਹਾਈਕੋਰਟ ਨੇ ਇੱਕ ਹਫ਼ਤੇ ਦਾ ਸਮਾਂ ਦਿੱਤਾ। ਕੁੱਲ ਮਿਲਾ ਕੇ ਪੰਜਾਬ ਸਰਕਾਰ ਨੇ ਇਸ ਵਿੱਚ ਦੇਰੀ ਕੀਤੀ, ਜਿਸ ਕਾਰਨ ਸੰਸਦ ਮੈਂਬਰ ਅੰਮ੍ਰਿਤਪਾਲ ਸੈਸ਼ਨ ਵਿੱਚ ਸ਼ਾਮਲ ਨਹੀਂ ਹੋ ਸਕਦੇ। ਵਕੀਲ ਖਾਰਾ ਨੇ ਕਿਹਾ ਕਿ ਹੁਣ ਉਹ ਬਜਟ ਸੈਸ਼ਨ ਲਈ ਪੈਰੋਲ ਦੀ ਮੰਗ ਕਰਨਗੇ।
ਅਦਾਲਤ ਨੇ ਅਗਲੇ ਸੈਸ਼ਨ ਲਈ ਪਹਿਲਾਂ ਤੋਂ ਪਟੀਸ਼ਨ ਦਾਇਰ ਕਰਨ ਦੀ ਸਲਾਹ ਦਿੱਤੀ। ਅਦਾਲਤ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਉਨ੍ਹਾਂ ਦੇ ਵਕੀਲ ਦੀ ਗੈਰਹਾਜ਼ਰੀ ਕਾਰਨ ਇਸ ਮਾਮਲੇ ਵਿੱਚ ਸੁਣਵਾਈ ਨਹੀਂ ਹੋ ਸਕਦੀ। ਅਦਾਲਤ ਨੇ ਕਿਹਾ ਕਿ ਕਿਉਂਕਿ ਕੱਲ੍ਹ ਸੈਸ਼ਨ ਦਾ ਆਖਰੀ ਦਿਨ ਹੈ, ਇਸ ਲਈ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ।

LEAVE A REPLY

Please enter your comment!
Please enter your name here