ਅੰਮ੍ਰਿਤਸਰ ’ਚ ਵਿਆਹੁਤਾ ਵੱਲੋਂ ਖੁਦਕੁਸ਼ੀ/ ਫਾਹਾ ਲੈ ਕੇ ਸਮਾਪਤ ਕੀਤੀ ਜੀਵਨ ਲੀਲਾ/ ਸਹੁਰਾ ਪਰਿਵਾਰ ਦੇ ਲੱਗੇ ਗੰਭੀਰ ਇਲਜ਼ਾਮ

0
13

ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਅੰਦਰ ਇਕ 32 ਸਾਲਾ ਵਿਆਹੁਤਾ ਵੱਲੋਂ ਫਾਹਾ ਲੈ ਕੇ ਖੁਦਕੁਸੀ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਮ੍ਰਿਤਕਾ ਦੀ ਪਛਾਣ ਅਨੁ ਵਜੋਂ ਹੋਈ ਐ। ਮ੍ਰਿਤਕਾ ਦੇ ਪੇਕਾ ਪਰਿਵਾਰ ਨੇ ਸਹੁਰਿਆਂ ਤੇ ਗੰਭੀਰ ਇਲਜ਼ਾਮ ਲਾਏ ਹਨ। ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਦਾ ਪਤੀ ਦੁਬਈ ਵਿਚ ਰਹਿੰਦਾ ਐ ਅਤੇ ਉਸ ਦਾ ਸਹੁਰਾ ਗਲਤ ਨਿੰਗਾ ਰੱਖਦਾ ਸੀ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਐ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।

ਪੇਕਾ ਪਰਿਵਾਰ ਦਾ ਇਲਜਾਮ ਐ ਕਿ ਲੜਕੀ ਦਾ ਵਿਆਹ ਖੰਡ ਵਾਲੇ ਵਿਖੇ ਹੋਇਆ ਸੀ ਅਤੇ ਉਸ ਦਾ ਇਕ 4 ਸਾਲਾ ਦਾ ਬੱਚਾ ਵੀ ਐ। ਉਸ ਦਾ ਪਤੀ ਵਿਦੇਸ਼ ਰਹਿੰਦਾ ਐ, ਜਿਸ ਦੇ ਚਲਦਿਆਂ ਉਸ ਦੀ ਸਹੁਰਾ ਉਸ ਉਤੇ ਮਾੜੀ ਨਿੰਗਾ ਰੱਖਦਾ ਸੀ। ਪਰਿਵਾਰ ਦਾ ਇਲਜਾਮ ਐ ਕਿ ਮ੍ਰਿਤਕਾ ਦੇ ਸਹੁਰੇ ਨੇ ਲੜਕੀ ਨਾਲ ਜ਼ਬਰਨ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਤੰਗ ਆ ਕੇ ਲੜਕੀ ਨੇ ਫਾਹਾ ਲੈ ਲਿਆ ਐ। ਪੁਲਿਸ ਨੇ ਮ੍ਰਿਤਕਾ ਦੇ ਸਹੁਰੇ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here