ਫਰੀਦਕੋਟ ਪੁਲਿਸ ਵੱਲੋਂ ਡਰੱਗ ਨੈੱਟਵਰਕ ਦਾ ਪਰਦਾਫਾਸ਼/ ਅੱਧਾ ਕਿਲੋ ਆਈਸ ਡਰੱਗ ਸਮੇਤ ਇੱਕ ਤਸਕਰ ਗ੍ਰਿਫਤਾਰ

0
13

ਫਰੀਦਕੋਟ ਪੁਲਿਸ ਨੇ ਇਕ ਹੋਰ ਨਸ਼ਾ ਤਸਕਰ ਨੈੱਟਵਰਕ ਦਾ ਪਰਦਾਫਾਸ਼ ਕੀਤਾ ਐ। ਪੁਲਿਸ ਨੇ ਇਸ ਨਸ਼ਾ ਤਸਕਰ ਨੂੰ 530 ਗਰਾਮ ਆਈਸ ਡਰੱਗ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਗ੍ਰਿਫ਼ਤਾਰ ਦੋਸ਼ੀ ਦੀ ਪਹਿਚਾਣ ਅਰਚਿੱਤ ਚਪਰਾਣਾ ਵਾਸੀ ਉਤਰ ਪ੍ਰਦੇਸ਼ ਵਜੋਂ ਹੋਈ ਐ। ਫੜੇ ਗਏ ਦੋਸ਼ੀ ਖਿਲਾਫ ਪਹਿਲਾਂ ਵੀ 9 ਦੇ ਕਰੀਬ ਮਾਮਲੇ ਦਰਜ ਨੇ। ਪੁਲਿਸ ਵੱਲੋਂ ਦੋਸ਼ੀ ਦੇ ਨੈੱਟਵਰਕ, ਸਾਥੀਆਂ ਅਤੇ ਸਪਲਾਈ ਲਿੰਕਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਮੁਲਜਮ ਦੀ ਪੁਛਗਿੱਛ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਐ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ 17 ਦਸੰਬਰ ਨੂੰ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਿਸ ਪਾਰਟੀ ਸਮੇਤ ਏਰੀਆ ਵਿੱਚ ਗਸ਼ਤ ਕਰ ਰਹੇ ਸੀ ਤਾਂ ਕੋਠੇ ਡੋਡ ਵਾਲੇ ਰਸਤੇ ਦੇ ਮੋੜ ਪਰ ਇਹ ਵਿਅਕਤੀ ਖੜਾ ਦਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਦੀ ਕੋਸ਼ਿਸ਼ ਕੀਤੀ ਤਾ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਅ ਪਰ ਇਸ ਨੂੰ ਕਾਬੂ ਕੀਤਾ। ਜਿਸ ਦੀ ਤਲਾਸ਼ੀ ਲਈ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ, ਫਰੀਦਕੋਟ ਮੌਕਾ ਪਰ ਪਹੁੰਚੇ। ਜਿਹਨਾ ਦੀ ਹਾਜਰੀ ਵਿੱਚ ਪੁਲਿਸ ਪਾਰਟੀ ਵੱਲੋਂ ਤਲਾਸ਼ੀ ਕਰਨ ਤੇ ਦੋਸ਼ੀ ਦੀ ਕਿੱਟ ਵਿਚੋ 530 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਫਰੀਦਕੋਟ ਵਿਖੇ ਐਨ.ਡੀ.ਪੀ.ਐਸ ਐਕਟ ਦੀਆਂ ਧਾਰਾਵਾਂ 22(ਸੀ)/61/85 ਤਹਿਤ ਮੁਕੱਦਮਾ ਨੰਬਰ 532 ਮਿਤੀ 17.12.2025 ਦਰਜ ਕੀਤਾ ਗਿਆ ਹੈ।
ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਦੋਸ਼ੀ ਇਹ ਨਸ਼ੇ ਦੀ ਖੇਪ ਨੂੰ ਅੱਗੇ ਸਪਲਾਈ ਕਰਨ ਲਈ ਜਾ ਰਿਹਾ ਸੀ, ਜਿਸ ਨੂੰ ਕਿ ਫਰੀਦਕੋਟ ਪੁਲਿਸ ਨੇ ਕਾਰਵਾਈ ਕਰਦੇ ਹੋਏ ਕਾਬੂ ਕੀਤਾ ਗਿਆ ਹੈ। ਪੁਲਿਸ ਵੱਲੋਂ ਦੋਸ਼ੀ ਦੇ ਨੈੱਟਵਰਕ, ਸਾਥੀਆਂ ਅਤੇ ਸਪਲਾਈ ਲਿੰਕਸ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ੇ ਦੇ ਇਸ ਗਿਰੋਹ ਨੂੰ ਪੂਰੀ ਤਰ੍ਹਾਂ ਬੇਨਕਾਬ ਕੀਤਾ ਜਾ ਸਕੇ।  ਦੱਸਣਯੋਗ ਹੈ ਕਿ ਇਸ ਦੇ ਖਿਲਾਫ ਪਹਿਲਾ ਵੀ ਕਈ ਸੰਗੀਨ ਧਾਰਾਵਾ ਤਹਿਤ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਥਾਣਿਆ ਅੰਦਰ ਕੁੱਲ 09 ਮੁਕੱਦਮੇ ਦਰਜ ਰਜਿਸਟਰ ਹਨ। ਉਕਤ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਚ ਕੀਤੀ ਜਾ ਸਕੇ।

LEAVE A REPLY

Please enter your comment!
Please enter your name here