ਪੰਜਾਬ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਆਪ ਦੇ ਜੇਤੂ ਉਮੀਦਵਾਰ/ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤਕ ਕੀਤੀ ਪੈਦਲ ਯਾਤਰਾ/ ਵਿਧਾਇਕ ਵੱਲੋਂ ਜੇਤੂਆਂ ਦਾ ਸਨਮਾਨ By admin - December 19, 2025 0 11 Facebook Twitter Pinterest WhatsApp ਹਲਕਾ ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਨੇ ਵਿਧਾਇਕ ਲਖਬੀਰ ਸਿੰਘ ਰਾਏ ਦੀ ਅਗਵਾਈ ਵਿੱਚ ਐਮਐਲਏ ਦਫਤਰ ਫਤਿਹਗੜ੍ਹ ਸਾਹਿਬ ਤੋਂ ਪੈਦਲ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਤੱਕ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਪਹੁੰਚੇ। ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਮੱਥਾ ਟੇਕਿਆ ਤੇ ਵਿਧਾਇਕ ਵੱਲੋਂ ਆਪਣੇ ਦਫਤਰ ਵਿਖੇ ਜਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਵਿਚ ਜੇਤੂ ਰਹੇ ਉਮੀਦਵਾਰਾਂ ਦਾ ਸਨਮਾਨ ਵੀ ਕੀਤਾ ਗਿਆ। ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਬਲਾਕ ਸੰਮਤੀ ਮੈਂਬਰਾਂ ਦੀਆਂ 30 ਸੀਟਾਂ ਸਨ ਜਿਨਾਂ ਦੇ ਵਿੱਚੋਂ 21 ਸੀਟਾਂ ਤੇ ਆਮ ਆਦਮੀ ਪਾਰਟੀ ਦੇ ਮੈਂਬਰ ਜੇਤੂ ਰਹੇ ਹਨ।