ਮੋਗਾ ’ਚ ਸਪੇਅਰ ਪਾਰਟ ਦੀ ਦੁਕਾਨ ਨੂੰ ਅੱਗ/ ਸਾਰਾ ਸਮਾਨ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਨੇ ਪਾਇਆ ਕਾਬੂ

0
9

ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਕਸਬਾ ਬਿਲਾਸਪੁਰ ਵਿਖੇ ਇੱਕ ਸਪੇਅਰ ਪਾਰਟ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ ਲੱਗਣ ਨਾਲ ਲੱਖਾਂ ਦਾ ਸਮਾਨ ਸੜ ਕੇ ਸਵਾਹ ਹੋ ਗਿਆ। ਅੱਗ ਐਨੀ ਭਿਆਨਕ ਸੀ ਕਿ ਇਸ ਨੂੰ ਬੁਝਾਉਣ ਲਈ ਮੋਗਾ ਤੋਂ ਇਲਾਵਾ ਬਾਘਾ ਪੁਰਾਣਾ ਅਤੇ ਬਰਨਾਲਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ। ਮੌਕ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਲੋਕਾਂ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ।
ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਦੇ ਅਧਿਕਾਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਫੋਨ ਕਾਲ ਆਈ ਸੀ ਕਿ ਬਿਲਾਸਪੁਰ ਵਿਖੇ ਸਪੇਅਰ ਪਾਰਟ ਦੀ ਦੁਕਾਨ ਨੂੰ ਭਿਆਨਕ ਅੱਗ ਲੱਗੀ ਹੈ। ਅਸੀਂ ਤੁਰੰਤ ਹੀ ਮੋਗੇ ਤੋਂ ਬਿਲਾਸਪੁਰ ਲਈ ਰਵਾਨਾ ਹੋਏ ਅਤੇ ਬਾਘਾ ਪੁਰਾਣਾ ਅਤੇ ਬਰਨਾਲਾ ਤੋਂ ਵੀ ਗੱਡੀਆਂ ਮੰਗਵਾਈਆਂ ਜਦੋਂ ਤੱਕ ਇੱਥੇ ਪਹੁੰਚੇ ਤਾਂ ਉਦੋਂ ਤੱਕ ਭਿਆਨਕ ਅੱਗ ਲੱਗ ਚੁੱਕੀ ਸੀ ਅਤੇ ਕਾਫੀ ਜ਼ਿਆਦਾ ਨੁਕਸਾਨ ਹੋ ਚੁੱਕਿਆ ਸੀ ਪਿੰਡ ਵਾਸੀਆਂ ਵੱਲੋਂ ਵੀ ਸਹਿਯੋਗ ਦਿੱਤਾ ਗਿਆ ਤੇ ਅੱਗ ਤੇ ਕਾਬੂ ਪਾ ਲਿਆ ਗਿਆ ਜਾਨੀ ਨੁਕਸਾਨ ਤੋਂ ਬਚਾ ਰਿਹਾ।
ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਨਿਹਾਲ ਸਿੰਘ ਵਾਲਾ ਦੇ ਥਾਣਾ ਮੁਖੀ ਪੂਰਨ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਬਿਲਾਸਪੁਰ ਵਿਖੇ ਅੱਗ ਲੱਗੀ ਹੋਈ ਅਸੀਂ ਮੌਕੇ ਤੇ ਪਹੁੰਚੇ ਤਾਂ ਅੱਗ ਨੇ ਭਿਆਨਕ ਰੂਪ ਧਾਰ ਲਿਆ ਸੀ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਤੇ ਸੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ਦੇ ਕਾਬੂ ਪਾ ਲਿਆ। ਇਸ ਘਨਟਾ ਵਿਚ ਜਾਨੀ ਨੁਕਸਾਨ ਤੋਂ ਬਚਾ ਰਿਹਾ ਐ।

LEAVE A REPLY

Please enter your comment!
Please enter your name here