ਪੰਜਾਬ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਰੱਦ/ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਲਿਆ ਫੈਸਲਾ By admin - December 20, 2025 0 11 Facebook Twitter Pinterest WhatsApp ਕਿਸਾਨ ਜਥੇਬੰਦੀਆਂ ਨੇ 20 ਤਰੀਕ ਨੂੰ ਹੋਣ ਵਾਲਾ ਰੇਲ ਰੋਕੋ ਅੰਦੋਲਨ ਮੁਲਤਵੀ ਕਰ ਦਿੱਤਾ ਐ। ਇਹ ਫੈਸਲਾ ਦੇਰ ਰਾਤ ਚੰਡੀਗੜ੍ਹ ਵਿਖੇ ਕਿਸਾਨ ਆਗੂਆਂ ਤੇ ਸਰਕਾਰੀ ਅਧਿਕਾਰੀਆਂ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਐ। ਮੀਟਿੰਗ ਦੌਰਾਨ ਦੋਵੇਂ ਧਿਰਾਂ ਵਿਚਾਲੇ ਕੁੱਝ ਮੁੱਦਿਆਂ ਤੇ ਸਹਿਮਤੀ ਬਣੀ ਐ, ਜਿਸ ਤੋਂ ਬਾਦ ਅੱਜ ਦਾ ਅੰਦੋਲਨ ਮੁਲਤਵੀ ਕਰ ਦਿੱਤਾ ਐ। ਕਿਸਨ ਮਜਦੂਰ ਮੋਰਚੇ ਵੱਲੋਂ ਸਰਕਾਰ ਨਾਲ ਸ਼ਨੀਵਾਰ ਨੂੰ ਮੁੜ ਮੀਟਿੰਗ ਕਰੇਗਾ। ਦੱਸਣਯੋਗ ਐ ਕਿ ਮੋਰਚੇ ਨੇ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ ਇਸ ਅੰਦੋਲਨ ਦਾ ਐਲਾਨ ਕੀਤਾ ਸੀ। 18 ਅਤੇ 19 ਦਸੰਬਰ ਨੂੰ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਗਏ ਸਨ। 20 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਤੋਂ ਪਹਿਲਾਂ, ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ ਚੰਡੀਗੜ੍ਹ ਬੁਲਾਇਆ ਸੀ। ਦੇਰ ਰਾਤ ਹੋਈ ਇਸ ਮੀਟਿੰਗ ਵਿੱਚ, ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਮੁੱਦਿਆਂ ‘ਤੇ ਸਕਾਰਾਤਮਕ ਵਿਚਾਰ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅੰਦੋਲਨ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨਾਂ ਦੀਆਂ ਮੰਗਾਂ ਵਿੱਚ ਮੁੱਖ ਤੌਰ ‘ਤੇ ਖਨੌਰੀ ਅਤੇ ਸ਼ੰਭੂ ਸਰਹੱਦਾਂ ‘ਤੇ ਧਰਨੇ ਦੌਰਾਨ ਪੁਲਿਸ ਦੁਆਰਾ ਹੋਏ ਨੁਕਸਾਨ ਦਾ ਮੁਆਵਜ਼ਾ, ਪੁਲਿਸ ਦੁਆਰਾ ਦਰਜ ਕੀਤੇ ਗਏ ਕੇਸ ਵਾਪਸ ਲੈਣ, ਬੀਜ ਐਕਟ ਅਤੇ ਬਿਜਲੀ ਸੋਧ ਬਿੱਲ-2025 ਨੂੰ ਲਾਗੂ ਨਾ ਕਰਨਾ, ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਅਤੇ ਨੌਕਰੀਆਂ ਦੇਣਾ ਅਤੇ ਭਾਰਤ-ਅਮਰੀਕਾ ਸਮਝੌਤੇ ਤੋਂ ਪਿੱਛੇ ਹਟਣਾ ਸ਼ਾਮਲ ਹੈ। ਕਿਸਾਨਾਂ ਵੱਲੋਂ ਅੰਦੋਲਨ ਮੁਲਤਵੀ ਕਰਨ ਤੋਂ ਬਾਅਦ ਸਰਕਾਰ ਨੇ ਸੁੱਖ ਦਾ ਸਾਹ ਲਿਆ ਐ।