ਪੰਜਾਬ ਲੁਧਿਆਣਾ ’ਚ ਤੇਜ਼ ਰਫਤਾਰ ਟਰੱਕ ਦਾ ਕਹਿਰ/ ਮੋਟਰ ਸਾਈਕਲ ਸਵਾਰ ਉਪਰੋਂ ਲੰਘਿਆ ਟਰੱਕ/ ਲੱਤਾਂ ਕੱਟੀਆਂ, ਪੁਲਿਸ ਵੱਲੋਂ ਡਰਾਈਵਰ ਦੀ ਭਾਲ By admin - December 20, 2025 0 9 Facebook Twitter Pinterest WhatsApp ਲੁਧਿਆਣਾ ਦੇ ਸਮਰਾਲਾ ਚੌਂਕ ਫਲਾਈਓਵਰ ਵਿਖੇ ਬੀਤੀ ਰਾਤ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਸੜਕ ‘ਤੇ ਡਿੱਗ ਪਿਆ ਅਤੇ ਟਰੱਕ ਦੇ ਟਾਇਰਾਂ ਨੇ ਉਸ ਦੀਆਂ ਦੋਵੇਂ ਲੱਤਾਂ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਡਰਾਈਵਰ ਟਰੱਕ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਪ੍ਰਤੱਖਦਰਸ਼ੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਹਾਦਸਾ ਰਾਤ 9 ਤੋਂ 9:30 ਵਜੇ ਦੇ ਵਿਚਕਾਰ ਵਾਪਰਿਆ। ਨੌਜਵਾਨ ਆਪਣੀ ਸਾਈਕਲ ‘ਤੇ ਫਲਾਈਓਵਰ ਤੋਂ ਹੇਠਾਂ ਉਤਰ ਰਿਹਾ ਸੀ ਕਿ ਪਿੱਛੇ ਤੋਂ ਇੱਕ ਟਰੱਕ ਆਇਆ ਅਤੇ ਉਸਨੂੰ ਟੱਕਰ ਮਾਰ ਦਿੱਤੀ। ਅਸ਼ੋਕ ਕੁਮਾਰ ਨੇ ਕਿਹਾ ਕਿ ਉਸਨੇ ਟਰੱਕ ਨੂੰ ਰੋਕਣ ਅਤੇ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਡਰਾਈਵਰ ਟ੍ਰਾਂਸਪੋਰਟ ਨਗਰ ਵੱਲ ਤੇਜ਼ ਰਫ਼ਤਾਰ ਨਾਲ ਚਲਾ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਜ਼ਖਮੀ ਨੌਜਵਾਨ ਦਾ ਇਲਾਜ ਕੀਤਾ ਅਤੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਜ਼ਖਮੀ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਬਾਈਕ ਨੰਬਰ ਦੇ ਆਧਾਰ ‘ਤੇ ਨੌਜਵਾਨ ਦੀ ਪਛਾਣ ਕਰਨ ਅਤੇ ਉਸਦੇ ਪਰਿਵਾਰ ਨੂੰ ਸੂਚਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਫਲਾਈਓਵਰ ਅਤੇ ਟ੍ਰਾਂਸਪੋਰਟ ਨਗਰ ਵੱਲ ਜਾਣ ਵਾਲੀਆਂ ਸੜਕਾਂ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਐ।