ਪੰਜਾਬ ਬੁਡਲਾਡਾ ਪੁਲਿਸ ਵੱਲੋਂ ਨਸ਼ਿਆਂ ਨੂੰ ਲੈ ਕੇ ਚੈਕਿੰਗ ਮੁਹਿੰਮ/ ਸ਼ੱਕੀ ਥਾਵਾਂ ਤੇ ਛਾਪੇਮਾਰੀ ਕਰ ਕੇ ਬਾਰੀਕੀ ਨਾਲ ਜਾਂਚ By admin - December 21, 2025 0 10 Facebook Twitter Pinterest WhatsApp ਬੁਢਲਾਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਸਿਕੰਜਾ ਲਗਾਤਾਰ ਕੱਸਿਆਂ ਜਾ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਪੁਲਿਸ ਨੇ ਸ਼ੱਕੀ ਥਾਵਾਂ ਤੇ ਛਾਪੇਮਾਰੀ ਕਰ ਕੇ ਤਲਾਸ਼ੀ ਲਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਸਿਟੀ ਕੰਵਲਜੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ਾਂ ਤਸਕਰਾਂ ਦੀ ਲਗਾਤਾਰ ਪੈੜ ਨੱਪੀ ਜਾ ਰਹੀ ਐ ਅਤੇ ਕਿਸੇ ਨੂੰ ਨਸ਼ੇ ਵੇਚਣ ਜਾਂ ਨਸ਼ੇ ਦਾ ਸੇਵਨ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੁਢਲਾਡਾ ਸ਼ਹਿਰ ਦੇ ਆਈਟੀਆਈ ਸਾਹਮਣੇ ਕਈ ਲੋਕ ਨਸ਼ਾ ਕਰਦੇ ਹਨ ਅਤੇ ਕਰਕੇ ਚਲੇ ਜਾਂਦੇ ਹਨ,ਜਿਸ ਸਬੰਧੀ ਉਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਚੈਕਿੰਗ ਦੌਰਾਨ ਕੋਈ ਸ਼ੱਕੀ ਵਿਅਕਤੀ ਨਜ਼ਰ ਨਹੀਂ ਆਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਵਿਚ ਕਿਸੇ ਵੀ ਤਰ੍ਹਾਂ ਦਾ ਨਸ਼ੀਲਾ ਪਦਾਰਥ ਵੇਚਣ ਵਾਲੇ ਅਤੇ ਹੁਲੜਬਾਜੀ ਕਰਨ ਵਾਲੇ ਲੋਕਾਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ।