ਪੰਜਾਬ ਪਠਾਨਕੋਟ ਪਹੁੰਚੇ ਆਪ ਆਗੂ ਮੁਨੀਸ਼ ਸਿਸੋਦੀਆ/ ਕਾਲੀ ਮਾਤਾ ਮੰਦਰ ਵਿਖੇ ਕੀਤਾ ਹਨੁਮਾਨ ਚਾਲੀਸਾ ਦਾ ਪਾਠ By admin - December 21, 2025 0 11 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਪ੍ਰਭਾਰੀ ਮੁਨੀਸ਼ ਸਿਸੋਦੀਆ ਅੱਜ ਪਠਾਨਕੋਟ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪੁਰਾਤਨ ਸ਼੍ਰੀ ਕਾਲੀ ਮਾਤਾ ਮੰਦਿਰ ਵਿਖੇ ਮੱਥਾ ਟੇਕਿਆ ਅਤੇ ਸੰਗਤ ਨਾਲ ਹਨੁਮਾਨ ਚਾਲੀਸਾ ਦਾ ਪਾਠ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਖਿਲਾਫ ਵੱਡੇ ਪੱਧਰ ਦੇ ਕੋਸ਼ਿਸ਼ਾਂ ਕਰ ਰਹੀ ਐ। ਉਨ੍ਹਾਂ ਪੰਜਾਬ ਦੇ ਸਾਰੇ ਮੰਦਰਾਂ ਵਿਚ ਹਰ ਸ਼ਨੀਵਾਰ ਸ਼ਾਮ 7 ਤੋਂ 8 ਵਜੇ ਹਨੁਮਾਨ ਚਾਲੀਸਾ ਪੜ੍ਹਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਹਾਰ ਕੱਢਣ ਨਾਲ ਜੋੜਿਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੀ ਜਵਾਨੀ ਨਸ਼ੇ ਦੀ ਦਲ ਦਲ ’ਚ ਫਸੀ ਹੋਈ ਐ, ਜਿਸ ਨੂੰ ਬਾਹਰ ਕੱਢਣ ਲਈ ਜਿੱਥੇ ਪੁਲਿਸ ਆਪਣਾ ਕੰਮ ਕਰ ਰਹੀ ਹੈ ਉਥੇ ਹੀ ਹੁਣ ਮੇਰੇ ਵੱਲੋਂ ਪੰਜਾਬ ਦੇ ਸਾਰੇ ਮੰਦਿਰਾਂ ਨੂੰ ਅਪੀਲ ਹੈ ਕਿ ਹਰ ਸ਼ਨੀਵਾਰ ਸ਼ਾਮ 7 ਤੋ 8 ਬਜੇ ਹਨੁਮਾਨ ਚਾਲੀਸਾ ਪੜਾਉਣਾ ਯਕੀਨੀ ਬਣਾਇਆ ਜਾਵੇ ਅਤੇ ਨਸ਼ੇ ਦੀ ਦਲਦਲ ਚ ਫਸੇ ਨੌਜਵਾਨਾਂ ਨੂੰ ਇਸ ਨਾਲ ਜੋੜਿਆ ਜਾਵੇ ਤਾਂ ਜੋ ਉਹ ਇਸ ਦਲਦਲ ਤੋ ਬਾਹਰ ਨਿਕਲ ਸਕਣ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਵੱਖ ਵੱਖ ਮੁੱਦਿਆਂ ਤੇ ਵੀ ਆਪਣਾ ਪੱਖ ਰਖਿਆ। ਅਮਨ ਕਾਨੂੰਨ ਤੇ ਗੈਂਗਸਟਰਵਾਦ ਬਾਰੇ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਇਹ ਸਮੱਸਿਆ ਆਈ ਐ, ਜਿਸ ਨੂੰ ਠੀਕ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ।