ਪਟਿਆਲਾ ’ਚ ਕਾਂਗਰਸ ਪਾਰਟੀ ਦਾ ਕੇਂਦਰ ਖਿਲਾਫ਼ ਪ੍ਰਦਰਸ਼ਨ/ ਮਨਰੇਗਾ ਨੂੰ ਖਤਮ ਕਰਨ ਦੀ ਕੋਸ਼ਿਸ਼ ਦਾ ਕੀਤਾ ਵਿਰੋਧ/ ਸਾਸਦ ਡਾ. ਧਰਮਵੀਰ ਗਾਂਧੀ ਨੇ ਸੁਣਾਈਆਂ ਖਰੀਆਂ ਖਰੀਆਂ

0
6

ਕੇਂਦਰ ਸਕਕਾਰ ਵੱਲੋਂ ਮਨਰੇਗਾ ਦੀ ਥਾਂ ਨਵਾਂ ਕਾਨੂੰਨ ਲਿਆਉਣ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਐ। ਕਾਂਗਰਸ ਪਾਰਟੀ ਨੇ ਇਸ ਖਿਲਾਫ ਦੇਸ਼ ਭਰ ਅੰਦਰ ਵਿਰੋਧ-ਪ੍ਰਦਰਸ਼ਨ ਕੀਤੇ ਜਾ ਰਹੇ ਨੇ। ਇਸੇ ਤਹਿਤ ਅੱਜ ਪਟਿਆਲਾ ਵਿਖੇ ਕਾਂਗਰਸੀ ਆਗੂਆਂ ਵੱਲੋਂ ਵੱਡਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸਨ ਵਿਚ ਕਾਂਗਰਸੀ ਸਾਂਸਦ ਡਾ. ਧਰਮਵੀਰ ਗਾਂਧੀ ਸਮੇਤ ਵੱਡੀ ਗਿਣਤੀ ਆਗੂ ਤੇ ਵਰਕਰ ਮੌਜਦ ਰਹੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮਨਰੇਗਾ ਨੂੰ ਖਤਮ  ਕਰਨ ਦੀ ਕੋਸ਼ਿਸ਼ ਵਿਚ ਐ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਆਗੂਆਂ ਡਾ. ਧਰਮਵੀਰ ਗਾਂਧੀ ਨੇ ਕੇਂਦਰ ਸਰਕਾਰ ਮਨਰੇਗਾ ਕਾਨੂੰਨ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੇਂ ਬਦਲਾਅ ਰਾਹੀਂ ਨਾ ਸਿਰਫ਼ ਗਰੀਬਾਂ ਦੇ ਰੁਜ਼ਗਾਰ ਦੇ ਕਾਨੂੰਨੀ ਅਧਿਕਾਰ ਖੋਹੇ ਜਾ ਰਹੇ ਹਨ, ਸਗੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦਾ ਨਾਮ ਮਨਰੇਗਾ ਸਕੀਮ ਤੋਂ ਹਟਾਉਣਾ ਵੀ ਭਾਜਪਾ ਦੀ ਤਾਨਾਸ਼ਾਹੀ ਸੋਚ ਨੂੰ ਦਰਸਾਉਂਦਾ ਹੈ।
ਰੋਸ ਧਰਨੇ ਦੌਰਾਨ ਕਾਂਗਰਸ ਆਗੂਆਂ ਨੇ ਕਿਹਾ ਕਿ ਮਨਰੇਗਾ ਗਰੀਬ ਅਤੇ ਮਜ਼ਦੂਰ ਵਰਗ ਲਈ ਜੀਵਨ ਰੇਖਾ ਹੈ ਅਤੇ ਇਸ ਨਾਲ ਛੇੜਛਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕੇਂਦਰ ਸਰਕਾਰ ਨੇ ਆਪਣੇ ਫੈਸਲੇ ਵਾਪਸ ਨਾ ਲਏ ਤਾਂ ਕਾਂਗਰਸ ਪਾਰਟੀ ਸੜਕਾਂ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰੇਗੀ। ਧਰਨੇ ਵਿੱਚ ਸ਼ਾਮਿਲ ਆਗੂਆਂ ਅਤੇ ਵਰਕਰਾਂ ਨੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਗਰੀਬਾਂ ਦੇ ਹੱਕਾਂ ਦੀ ਰੱਖਿਆ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।

LEAVE A REPLY

Please enter your comment!
Please enter your name here