ਅੰਮ੍ਰਿਤਸਰ ’ਚ ਵਿਦਿਆਰਥੀਆਂ ਵਿਚਾਲੇ ਖੂਨੀ ਝੜਪ/ ਸਕੂਲੀ ਝਗੜੇ ਦੀ ਰੰਜ਼ਿਸ਼ ਤਹਿਤ ਚੱਲੀਆਂ ਗੋਲੀਆਂ

0
9

ਅੰਮ੍ਰਿਤਸਰ ਦੇ ਲੁਹਾਰਕਾ ਰੋਡ ’ਤੇ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦੋ ਨੌਜਵਾਨਾਂ ਵਿਚਾਲੇ ਹੋਏ ਝਗੜੇ ਦੌਰਾਨ ਗੋਲੀਆਂ ਚੱਲ ਗਈਆਂ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਦਾਖ਼ਲ ਕਰਵਾਇਆ ਗਿਆ। ਖਬਰਾਂ ਮੁਤਾਬਕ ਝਗੜੇ ਦੀ ਸ਼ੁਰੂਆਤ ਸਕੂਲ ਅੰਦਰ ਹੋਈ ਸੀ, ਜਿਸ ਤੋਂ ਬਾਅਦ ਦੋਵੇਂ ਧਿਰਾਂ ਰਾਜੀਨਾਮੇ ਲਈ ਇਕੱਠੀਆਂ ਹੋਈਆਂ ਸੀ, ਜਿੱਥੇ ਮੁੜ ਤਕਰਾਰ ਹੋਣ ਕਾਰਨ ਗੋਲੀ ਚੱਲ ਗਈ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਸਿਵਲ ਹਸਪਤਾਲ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੀ ਪਹਿਚਾਣ ਐਸ਼ਪ੍ਰੀਤ ਸਿੰਘ ਵਜੋਂ ਹੋਈ ਹੈ, ਜੋ 11ਵੀਂ ਕਲਾਸ ਦਾ ਵਿਦਿਆਰਥੀ ਹੈ। ਪੁਲਿਸ ਮੁਤਾਬਕ, ਝਗੜੇ ਦੀ ਸ਼ੁਰੂਆਤ ਸਕੂਲ ਵਿੱਚ ਹੋਈ ਸੀ, ਜਿੱਥੇ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਵਿਚਾਲੇ ਕਿਸੇ ਗਲਤਫ਼ਹਮੀ ਕਾਰਨ ਤਕਰਾਰ ਹੋਈ।ਪੁਲਿਸ ਨੇ ਦੱਸਿਆ ਕਿ ਝਗੜੇ ਤੋਂ ਬਾਅਦ ਦੋਹਾਂ ਧਿਰਾਂ ਲੁਹਾਰਕਾ ਰੋਡ ’ਤੇ ਰਾਜ਼ੀਨਾਮੇ ਲਈ ਇਕੱਠੀਆਂ ਹੋਈਆਂ ਸਨ, ਪਰ ਉੱਥੇ ਮੁੜ ਤਕਰਾਰ ਹੋ ਗਈ। ਇਸ ਦੌਰਾਨ ਨਿਜ਼ਾਮ ਦੇ ਸਾਥੀ ਹਰਿੰਦਰ ਸਿੰਘ ਵੱਲੋਂ ਗੋਲੀ ਚਲਾਈ ਗਈ, ਜੋ ਐਸ਼ਪ੍ਰੀਤ ਸਿੰਘ ਦੀ ਲੱਤ ਵਿੱਚ ਲੱਗੀ।
ਪੁਲਿਸ ਮੁਤਾਬਕ ਮੌਕੇ ’ਤੇ ਪੰਜ ਤੋਂ ਛੇ ਰਾਊਂਡ ਫਾਇਰ ਹੋਣ ਦੀ ਜਾਣਕਾਰੀ ਮਿਲੀ ਹੈ। ਹਾਲਾਂਕਿ, ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਵਰਤੀ ਗਈ ਪਿਸਤੌਲ ਲਾਈਸੰਸੀ ਸੀ ਜਾਂ ਨਹੀਂ। ਪੁਲਿਸ ਨੇ ਸਪੱਸ਼ਟ ਕੀਤਾ ਕਿ ਦੂਜੀ ਧਿਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਫਾਇਰਿੰਗ ਦੀ ਪੁਸ਼ਟੀ ਨਹੀਂ ਹੋਈ। ਫਿਲਹਾਲ ਜ਼ਖ਼ਮੀ ਨੌਜਵਾਨ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਜਿਵੇਂ ਹੀ ਉਸਦਾ ਬਿਆਨ ਦਰਜ ਕੀਤਾ ਜਾਵੇਗਾ, ਮਾਮਲੇ ਵਿੱਚ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here