ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਵਿਧਾਇਕ ਦੀ ਅਗਵਾਈ ’ਚ ਸਫਾਈ ਮੁਹਿੰਮ/ ਸ਼ਹੀਦੀ ਸਭਾ ਦੇ ਮੱਦੇਨਜ਼ਰ ਕੀਤੀ ਜਾ ਰਹੀ ਸਫਾਈ By admin - December 22, 2025 0 11 Facebook Twitter Pinterest WhatsApp ਸ੍ਰੀ ਫਤਹਿਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਲਖਵੀਰ ਸਿੰਘ ਰਾਏ ਦੀ ਅਗਵਾਈ ਹੇਠਾਂ ਸ਼ਹਿਰ ਅੰਦਰ ਸਫਾਈ ਮੁਹਿੰਮ ਚਲੀ ਗਈ। 25 ਤੋਂ 27 ਦਸੰਬਰ ਤਕ ਹੋਣ ਵਾਲੀ ਸ਼ਹੀਦੀ ਸਭਾ ਦੇ ਮੱਦੇਨਜ਼ਰ ਵਿੱਢੀ ਗਈ ਇਸ ਮੁਹਿੰਮ ਵਿਚ ਹਲਕਾ ਵਿਧਾਇਕ ਤੋਂ ਇਲਾਵਾ ਵੱਡੀ ਗਿਣਤੀ ਪਾਰਟੀ ਵਰਕਰਾਂ ਤੇ ਆਮ ਸੰਗਤ ਨੇ ਹਿੱਸਾ ਲਿਆ। ਦੱਸਣਯੋਗ ਐ ਕਿ 25 ਤੋਂ 27 ਦਸੰਬਰ ਤਕ ਹੋਣ ਵਾਲੀ ਸ਼ਹੀਦੀ ਸਭਾ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚੀ ਐ, ਜਿਸ ਦੇ ਚਲਦਿਆਂ ਹਲਕਾ ਵਿਧਾਇਕ ਨੇ ਸ਼ਹਿਰ ਦੇ ਵੱਖ ਵੱਖ ਥਾਵਾਂ ਵਿਚ ਸਫਾਈ ਦਾ ਬੀੜਾ ਚੁੱਕਿਆ ਗਿਆ ਐ।