ਪਟਿਆਲਾ ’ਚ ਸਾਬਕਾ IG ਅਮਰ ਸਿੰਘ ਚਾਹਲ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼/ ਖੁਦ ਨੂੰ ਮਾਰੀ ਗੋਲੀ, ਖੁਦਕੁਸ਼ੀ ਨੋਟ ਬਰਾਮਦ

0
13

ਪਟਿਆਲਾ ਵਿਖੇ ਰਹਿ ਰਹੇ ਪੰਜਾਬ ਪੁਲਿਸ ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਖਬਰਾਂ ਮੁਤਾਬਕ ਸਾਬਕਾ ਆਈਜੀ ਨੇ ਖੁਦ ਨੂੰ ਗੋਲੀ ਮਾਰ ਕੇ ਜਾਨ ਦੇਣ ਦੀ ਕੋਸ਼ਿਸ਼ ਕੀਤੀ ਹੈ। ਉਸ ਨੂੰ ਜ਼ਖਮੀ ਹਾਲਤ ਵਿਚ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਐ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਖ਼ੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ ਉਨ੍ਹਾਂ ਨੇ 12 ਪੰਨਿਆਂ ਦਾ ਸੁਸਾਈਡ ਨੋਟ ਲਿਖਿਆ। ਪੁਲਿਸ ਅਧਿਕਾਰੀਆਂ ਅਨੁਸਾਰ, ਸੁਸਾਈਡ ਨੋਟ ਵਿੱਚ ਔਨਲਾਈਨ ਧੋਖਾਧੜੀ ਕਾਰਨ ਹੋਏ ਵਿੱਤੀ ਨੁਕਸਾਨ ਦਾ ਜ਼ਿਕਰ ਹੈ। ਅਮਰ ਸਿੰਘ ਚਾਹਲ ਆਈਜੀ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਤੋਂ ਬਾਅਦ ਪਟਿਆਲਾ ਵਿੱਚ ਰਹਿ ਰਹੇ ਸਨ। ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਦੇ ਦੱਸਣ ਮੁਤਾਬਕ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮਾਂ ਤੁਰੰਤ ਅਮਰ ਸਿੰਘ ਚਾਹਲ ਦੇ ਘਰ ਪਹੁੰਚੀਆਂ। ਉਨ੍ਹਾਂ ਕਿਹਾ ਕਿ ਚਾਹਲ ਉਸ ਸਮੇਂ ਬਹੁਤ ਗੰਭੀਰ ਹਾਲਤ ਵਿੱਚ ਸੀ ਅਤੇ ਉਨ੍ਹਾਂ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ ਫ਼ਿਲਹਾਲ ਅਮਰ ਸਿੰਘ ਚਹਿਲ ਦੀ ਹਾਲਤ ਬੇਹੱਦ ਗੰਭੀਰ ਹੈ।
ਅਮਰ ਸਿੰਘ ਚਾਹਲ ਦਾ ਨਾਮ 2015 ਵਿੱਚ ਫਰੀਦਕੋਟ ਵਿੱਚ ਹੋਏ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਦੇ ਮਾਮਲਿਆਂ ਵਿੱਚ ਆਇਆ ਸੀ। 24 ਫਰਵਰੀ, 2023 ਨੂੰ, ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਇਸ ਮਾਮਲੇ ਵਿੱਚ ਫਰੀਦਕੋਟ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ। ਚਾਰਜਸ਼ੀਟ ਵਿੱਚ ਕਈ ਪ੍ਰਮੁੱਖ ਰਾਜਨੀਤਿਕ ਆਗੂਆਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਨਾਮ ਸ਼ਾਮਲ ਸਨ।
ਇਨ੍ਹਾਂ ਵਿੱਚ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਨ੍ਹਾਂ ਦੇ ਪੁੱਤਰ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਡੀਆਈਜੀ ਅਮਰ ਸਿੰਘ ਚਾਹਲ, ਸਾਬਕਾ ਐਸਐਸਪੀ ਸੁਖਮਿੰਦਰ ਸਿੰਘ ਮਾਨ ਅਤੇ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਸ਼ਾਮਲ ਸਨ।

LEAVE A REPLY

Please enter your comment!
Please enter your name here