ਪੰਜਾਬ ਮਾਨਸਾ ਪੁਲਿਸ ਵੱਲੋਂ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼/ ਹੋਟਲ ’ਚ ਛਾਪਾ ਮਾਰ ਕੇ 14 ਮੁੰਡੇ-ਕੁੜੀਆਂ ਨੂੰ ਕੀਤਾ ਗ੍ਰਿਫਤਾਰ By admin - December 22, 2025 0 10 Facebook Twitter Pinterest WhatsApp ਮਾਨਸਾ ਪੁਲਿਸ ਨੇ ਸ਼ਹਿਰ ਦੇ ਹੋਟਲਾਂ ਵਿਚ ਛਾਪੇਮਾਰੀ ਕਰ ਕੇ ਦੇਹ ਵਪਾਰ ਦੇ ਧੰਦੇ ਵਿਚ ਲੱਗੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਐ। ਪੁਲਿਸ ਨੇ ਵੱਖ ਵੱਖ ਹੋਟਲਾਂ ਵਿਚ ਛਾਪਾਮੇਰੀ ਕਰ ਕੇ 14 ਲੜਕੇ-ਲੜਕੀਆਂ ਨੂੰ ਗ੍ਰਿਫਤਾਰ ਕੀਤਾ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਰੁਪਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਕਈ ਹੋਟਲਾਂ ਵਿੱਚ ਦੇਹ ਵਪਾਰ ਚੱਲ ਰਿਹਾ ਹੈ, ਜਿਸ ਕਾਰਨ ਅੱਜ ਵੀ ਕਈ ਕੁੜੀਆਂ ਬਾਹਰੋਂ ਲਿਆਂਦੀਆਂ ਗਈਆਂ ਸਨ। ਸੂਚਨਾ ਮਿਲਣ ਤੋਂ ਬਾਅਦ ਉਕਤ ਹੋਟਲਾਂ ‘ਤੇ ਛਾਪੇਮਾਰੀ ਕੀਤੀ ਗਈ ਅਤੇ ਉੱਥੋਂ 7 ਜੋੜਿਆਂ ਨੂੰ ਹਿਰਾਸਤ ਵਿਚ ਲਿਆ ਗਿਆ ਐ। ਪੁਲਿਸ ਨੇ ਸਾਰਿਆਂ ਖਿਲਾਫ ਕੇਸ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਪੁੱਛਗਿੱਛ ਦੌਰਾਨ ਜੋ ਵੀ ਨਾਮ ਸਾਹਮਣੇ ਆਏਗਾ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।