ਪੰਜਾਬ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚੇ ਡੀਜੀਪੀ ਗੌਰਵ ਯਾਦਵ/ ਸ਼ਹੀਦੀ ਸਭਾ ਮੌਕੇ ਕੀਤੇ ਪੁਲਿਸ ਪ੍ਰਬੰਧਾਂ ਦਾ ਲਿਆ ਜਾਇਜ਼ਾ By admin - December 25, 2025 0 10 Facebook Twitter Pinterest WhatsApp ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਹੀਦੀ ਸਭਾ ਮੌਕੇ ਕੀਤੇ ਗਏ ਸੁਰੱਖਿਆ ਪ੍ਰਬੰਧਾ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਪੁਲਿਸ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਦੇ ਜਵਾਨ ਪੂਰੀ ਮੁਸ਼ਤੈਦੀ ਨਾਲ ਡਿਊਟੀ ਨਿਭਾਅ ਰਹੇ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਆਵੇ।