ਫਤਹਿਗੜ੍ਹ ਸਾਹਿਬ ਵਿਖੇ ਦਸਤਾਰਾਂ ਦਾ ਲੰਗਰ/ ਯੂਥ ਅਕਾਲੀ ਦਲ ਦਾ ਉਪਰਾਲਾ/ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਰਹੇ ਮੌਜੂਦ

0
10

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵੱਲੋਂ ਫਤਹਿਗੜ੍ਹ ਸਾਹਿਬ ਦੀ ਸ਼ਹੀਦੀ ਸਭਾ ਮੌਕੇ ਮੇਰੀ ਦਸਤਾਰ ਮੇਰੀ ਸ਼ਾਨ ਮੁਹਿੰਮ ਤਹਿਤ ਦਸਤਾਰਾਂ ਦਾ ਲੰਗਰ ਲਾਇਆ ਗਿਆ। ਅਕਾਲੀ ਦਲ ਯੂਥ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠਾਂ ਲਾਏ ਗਏ ਇਸ ਲੰਗਰ ਦੌਰਾਨ ਵੱਡੀ ਗਿਣਤੀ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ ਗਈਆਂ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕਰ ਕੇ ਕੀਤੀ। ਇਹ ਲੰਗਰ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਦੀ ਯਾਦ ਵਿੱਚ ਆਯੋਜਿਤ ਕੀਤਾ ਗਿਆ ਐ।
ਦੱਸਣਯੋਗ ਐ ਕਿ ਤਿੰਨ ਦਿਨ ਚੱਲਣ ਵਾਲੀ ਇਸ ਸ਼ਹੀਦੀ ਸਭਾ ਦੌਰਾਨ ਹਰ ਸਾਲ ਲੱਖਾਂ ਸ਼ਰਧਾਲੂ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਆਉਂਦੇ ਹਨ। ਅੱਜ ਇਸ ‘ਦਸਤਾਰਾਂ ਦੇ ਲੰਗਰ’ (ਮੁਫ਼ਤ ਦਸਤਾਰ ਬੰਨ੍ਹਣ ਦੇ ਕੈਂਪ) ਵਿੱਚ ਛੋਟੇ ਬੱਚਿਆਂ ਸਮੇਤ 1500 ਤੋਂ ਵੱਧ ਸ਼ਰਧਾਲੂਆਂ ਨੇ ਭਾਗ ਲਿਆ ਅਤੇ ਸਿੱਖ ਗੌਰਵ ਅਤੇ ਵਿਰਾਸਤ ਦਾ ਪ੍ਰਤੀਕ ਦਸਤਾਰਾਂ ਉਨ੍ਹਾਂ ਦੇ ਸਜਾਈਆਂ ਗਈਆਂ।
ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਬਾਰੇ ਗੱਲ ਕਰਦਿਆਂ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਜ਼ਿਲ੍ਹਾ ਪ੍ਰਧਾਨ ਸਰਨਜੀਤ ਸਿੰਘ,ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਯੂਥ ਅਕਾਲੀ ਦਲ ਸਿੱਖ ਕੌਮ ਦੇ ਅਮੀਰ ਇਤਿਹਾਸ ਅਤੇ ਵਿਰਸੇ ਨੂੰ ਸੰਭਾਲਣ ਲਈ ਵਚਨਬੱਧ ਹੈ ਅਤੇ ਅਸੀਂ ਸਿੱਖ ਸਵੈਮਾਣ ਅਤੇ ਏਕਤਾ ਨੂੰ ਬੜ੍ਹਾਵਾ ਦੇਣ ਲਈ ਅਜਿਹੇ ਸਮਾਗਮਾਂ ਦਾ ਆਯੋਜਨ ਕਰਦੇ ਰਹਾਂਗੇ। “ਮੇਰੀ ਦਸਤਾਰ, ਮੇਰੀ ਸ਼ਾਨ” ਪਹਿਲਕਦਮੀ ਦਾ ਉਦੇਸ਼ ਸਿੱਖ ਮਾਣ, ਵਿਰਾਸਤ ਅਤੇ ਭਾਈਚਾਰੇ ਵਿੱਚ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ। ਯੂਥ ਅਕਾਲੀ ਦਲ ਲਗਾਤਾਰ ਪੰਜਾਬ ਭਰ ਵਿੱਚ ਅਜਿਹੇ ਸਮਾਗਮ ਕਰਵਾ ਕੇ ਸਿੱਖ ਪਛਾਣ ਅਤੇ ਸਮਾਜ ਸੇਵਾ ਨੂੰ ਅੱਗੇ ਵਧਾ ਰਿਹਾ ਹੈ।

LEAVE A REPLY

Please enter your comment!
Please enter your name here