ਆਨੰਦਪੁਰ ਸਾਹਿਬ ਵਿਖੇ ਹੈਰੀਟੇਜ ਸਟਰੀਟ ਦਾ ਰੁਕਿਆ ਕੰਮ/ ਜਥੇਦਾਰ ਗੜਗੱਜ ਨੇ ਦੱਸੇ ਕਾਰਨ/ ਸ੍ਰੀ ਕੇਸਗੜ੍ਹ ਸਾਹਿਬ ਦੀ ਦਿੱਖ ਵਿਗੜਣ ਕਾਰਨ ਰੋਕਿਆ ਕੰਮ

0
12

ਤਖਤ ਸ੍ਰੀ ਕੇਸਗੜ੍ਹ ਸਾਹਿਬ ਵੱਲ ਜਾਂਦੇ ਮਾਰਗ ਨੂੰ ਹੈਰੀਟੇਜ ਸਟਰੀਟ ਬਣਾਉਣ ਦਾ ਮੁੱਦਾ ਗਰਮਾਇਆ ਹੋਇਆ ਐ। ਪੰਜਾਬ ਸਰਕਾਰ ਵੱਲੋਂ ਜਿੱਥੇ ਇਸ ਸਟਰੀਟ ਦਾ ਕੰਮ ਸ਼ੁਰੂ ਕਰਵਾਉਣ ਦੀ ਤਿਆਰੀ ਐ, ਉੱਥੇ ਹੀ ਐਸਜੀਸੀਪੀ ਵੱਲੋਂ ਇਸ ਤੇ ਇਤਰਾਜ ਕੀਤਾ ਜਾ ਰਿਹਾ ਐ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਕੰਮ ਰੋਕਣ ਬਾਰੇ ਆਪਣਾ ਪ੍ਰਤੀਕਰਮ ਦਿੱਤਾ ਐ। ਇਸ ਸਬੰਧੀ ਪੁੱਛੇ ਜਾਣ ਤੇ ਉਨ੍ਹਾਂ ਕਿਹਾ ਕਿ ਇਸ ਉਸਾਰੀ ਨਾਲ ਤਖਤ ਸਾਹਿਬ ਦੀ ਦਿੱਖ ਪ੍ਰਭਾਵਿਤ ਹੋ ਸਕਦੀ ਐ, ਜਿਸ ਦੇ ਚਲਦਿਆਂ ਇਸ ਕੰਮ ਨੂੰ ਰੋਕਿਆ ਗਿਆ ਐ।
ਦੱਸਣਯੋਗ ਐ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਅਲੋਕਿਕ ਦਿੱਖ ਨੂੰ ਹੋਰ ਵਧੀਆ ਕਰਨ ਦੇ ਮਕਸਦ ਨਾਲ ਤਖਤ ਸ੍ਰੀ ਕੇਸਗੜ ਸਾਹਿਬ ਵੱਲ ਨੂੰ ਜਾਂਦੇ ਮਾਰਗ ਨੂੰ ਇੱਕ ਹਰੀਟੇਜ ਸਟਰੀਟ ਬਣਾਉਣ ਦਾ ਟੀਚਾ ਮਿਥਿਆ ਗਿਆ ਸੀ, ਜਿਸ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖਿਆ ਗਿਆ ਸੀ। ਸਰਕਾਰ ਵੱਲੋਂ ਇਸ ਨੂੰ ਸ਼੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਨੂੰ ਜਾਂਦੇ ਮਾਰਗ ਨੂੰ ਹੈਰੀਟੇਜ ਸਟਰੀਟ ਵਾਂਗ ਵਿਕਸਤ ਕੀਤਾ ਜਾਣਾ ਸੀ ਜਿਸ ਦਾ 25 ਕਰੋੜ ਦਾ ਟੈਂਡਰ ਵੀ ਲੱਗ ਚੁੱਕਿਆ ਸੀ। ਲੇਕਿਨ ਪਿਛਲੇ ਸਮੇਂ ਦੌਰਾਨ ਐਸਜੀਪੀਸੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਇਹ ਕੰਮ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਨੂੰ ਦੇਖਦੇ ਹੋਏ ਰੋਕ ਦਿੱਤਾ ਗਿਆ ਸੀ।
ਹੁਣ ਸ਼ਤਾਬਦੀ ਖਤਮ ਹੋਣ ਤੋਂ ਬਾਅਦ ਜਦੋਂ ਕੰਮ ਦੁਬਾਰਾ ਸ਼ੁਰੂ ਕਰਨ ਦਾ ਉਪਰਾਲਾ ਕੀਤਾ ਗਿਆ ਤਾਂ ਇੱਕ ਵਾਰੀ ਫਿਰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਮੈਂਬਰਾਂ ਦੇ ਨਾਲ ਇਹ ਕੰਮ ਰੋਕ ਦਿੱਤਾ ਗਿਆ। ਇਸ ਮੌਕੇ ਉਹਨਾਂ ਪੰਜਾਬ ਸਰਕਾਰ ਵੱਲੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਵਿਰਾਸਤੀ ਮਾਰਗ ਬਣਾਉਣ ਦਾ ਜੋ ਫੈਸਲਾ ਕੀਤਾ ਸੀ ਉਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਕਰਕੇ ਰੋਕ ਦਿੱਤਾ ਗਿਆ ਹੈ ਕਿਉਂਕਿ ਉਕਤ ਬਰਾਸਤੀ ਮਾਰਗ ਤੇ ਹੋਣ ਵਾਲੇ ਗੇਟ ਦੀ ਉਸਾਰੀ ਨਾਲ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀ ਦਿੱਖ ਪ੍ਰਭਾਵਿਤ ਹੋਵੇਗੀ, ਜਿਸ ਕਰਕੇ ਇਸ ਦੀ ਇਜਾਜ਼ਤ ਕਦੇ ਵੀ ਨਹੀਂ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here