ਅੰਮ੍ਰਿਤਸਰ ਦੇ ਝਬਾਲ ਰੋਡ ’ਤੇ ਭਿਆਨਕ ਹਾਦਸਾ/ ਸ਼ਰਾਬੀ ਪਿਕਅੱਪ ਗੱਡੀ ਚਾਲਕ ਨੇ ਮਾਰੀ ਟੱਕਰ

0
9

ਅੰਮ੍ਰਿਤਸਰ ਦੇ ਝਬਾਲ ਰੋਡ ਤੇ ਬੀਤੀ ਰਾਤ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਬਜ਼ੀਆਂ ਨਾਲ ਭਰੀ ਮਹਿੰਦਰਾ ਪਿੱਕਅਪ ਗੱਡੀ ਨੇ ਪਹਿਲਾਂ ਦੋ ਗੱਡੀਆਂ ਨੂੰ ਟੱਕਰ ਮਾਰੀ ਅਤੇ ਫਿਰ ਬੇਕਾਬੂ ਹੋ ਕੇ ਇਕ ਖੜ੍ਹੀ ਗੱਡੀ ਤੇ ਪਲਟ ਗਈ। ਹਦਾਸੇ ਵਿਚ ਦੋ ਗੱਡੀਆਂ ਨੂੰ ਭਾਰੀ ਨੁਕਸਾਨ ਪਹੁੰਚਿਆ ਐ। ਪ੍ਰਤੱਖਦਰਸ਼ੀਆਂ ਮੁਤਾਬਕ ਪਿੱਕਅੱਪ ਗੱਡੀ ਚਾਲਕ ਸ਼ਰਾਬੀ ਹਾਲਤ ਵਿਚ ਸੀ, ਜਿਸ ਦੇ ਚਲਦਿਆਂ ਗੱਡੀ ਬੇਕਾਬੂ ਹੋ ਕੇ ਦੋ ਗੱਡੀਆਂ ਨੂੰ ਟੱਕਰ ਮਾਰਨ ਬਾਦ ਪਲਟ ਗਿਆ। ਹਾਦਸੇ ਤੋਂ ਬਾਅਦ ਸਬਜ਼ੀਆਂ ਸੜਕ ਤੇ ਖਿੱਲਰ ਗਈਆਂ। ਮੌਕੇ ਤੇ ਪਹੁੰਚੀ ਪੁਲਿਸ ਨੇ ਸ਼ਰਾਬੀ ਚਾਲਕ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here